Site icon TheUnmute.com

PM ਮੋਦੀ ਦੀ ਸੁਰੱਖਿਆ ਕੁਤਾਹੀ ਮਾਮਲਾ: CM ਮਾਨ ਵਲੋਂ ਸਾਬਕਾ DGP ਸਮੇਤ ਤਿੰਨ ਜਣਿਆਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕਰਨ ਦੀ ਪ੍ਰਵਾਨਗੀ

Punjab government

ਚੰਡੀਗੜ੍ਹ, 21 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਿਛਲੇ ਸਾਲ ਜਨਵਰੀ ਵਿੱਚ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ ਚਾਰਜਸ਼ੀਟ ਦਾਖ਼ਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਵਿੱਚ ਸਾਬਕਾ ਡੀਜੀਪੀ ਐਸ ਚਟੋਪਾਧਿਆਏ, ਆਈਜੀ ਇੰਦਰਬੀਰ ਸਿੰਘ ਅਤੇ ਐਸਐਸਪੀ ਹਰਮਨਦੀਪ ਹੰਸ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਜਾਵੇਗੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕਮੀ ਦੇ ਸਮੇਂ ਚਟੋਪਾਧਿਆਏ ਰਾਜ ਦੇ ਡੀਜੀਪੀ, ਇੰਦਰਬੀਰ ਫਿਰੋਜ਼ਪੁਰ ਦੇ ਡੀਆਈਜੀ ਅਤੇ ਹਰਮਨਦੀਪ ਹੰਸ ਫਿਰੋਜ਼ਪੁਰ ਦੇ ਐਸਐਸਪੀ ਸਨ। ਇਨ੍ਹਾਂ ਸਾਰੇ ਅਧਿਕਾਰੀਆਂ ਨੂੰ ਪ੍ਰਧਾਨ ਮੰਤਰੀ ਦੀ ਫੇਰੀ ਦੌਰਾਨ ਡਿਊਟੀ ਵਿੱਚ ਅਣਗਹਿਲੀ ਲਈ ਭਾਰੀ ਪੈਨਲਟੀ ਲਈ ਚਾਰਜਸ਼ੀਟ ਕੀਤਾ ਜਾਵੇਗਾ। ਮੁੱਖ ਸਕੱਤਰ ਵਿਜੇ ਕੁਮਾਰ ਨੇ ਸਾਰੇ ਮੁਲਜ਼ਮ ਅਧਿਕਾਰੀਆਂ ਨੂੰ ਚਾਰਜਸ਼ੀਟ ਕਰਨ ਲਈ ਫਾਈਲ ਭੇਜ ਦਿੱਤੀ ਸੀ। ਜਿਨ੍ਹਾਂ ਵਿੱਚੋਂ ਮੁੱਖ ਮੰਤਰੀ ਦਫ਼ਤਰ ਨੇ ਸਿਰਫ਼ ਤਿੰਨ ਆਈਪੀਐਸ ਅਧਿਕਾਰੀਆਂ ਦੀ ਚਾਰਜਸ਼ੀਟ ਨੂੰ ਪ੍ਰਵਾਨਗੀ ਦਿੱਤੀ ਹੈ।

ਸੁਰੱਖਿਆ ਜਾਂਚ ਲਈ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ‘ਚ 5 ਮੈਂਬਰੀ ਟੀਮ ਬਣਾਈ ਗਈ ਸੀ, ਜਿਸ ਦੀ ਸਿਫਾਰਿਸ਼ ‘ਤੇ ਇਹ ਕਾਰਵਾਈ ਕੀਤੀ ਜਾ ਰਹੀ ਹੈ। ਇੰਦੂ ਮਲਹੋਤਰਾ ਦੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਪੰਜਾਬ ਦੇ ਮੁੱਖ ਸਕੱਤਰ ਦੀ ਤਰਫੋਂ ਹਰੇਕ ਅਧਿਕਾਰੀ ਦੀ ਭੂਮਿਕਾ ਬਾਰੇ ਵਿਸਥਾਰਤ ਨੋਟ ਲਿਖਿਆ ਗਿਆ ਹੈ। ਮੁੱਖ ਮੰਤਰੀ ਨੇ ਆਪਣੇ ਦਫਤਰ ਦੀ ਸਲਾਹ ‘ਤੇ ਸਿਰਫ ਤਿੰਨ ਆਈਪੀਐਸ ਅਧਿਕਾਰੀਆਂ ਨੂੰ ਚਾਰਜਸ਼ੀਟ ਕਰਨ ਦੀ ਸਿਫਾਰਸ਼ ਕੀਤੀ ਸੀ।

ਸੂਬੇ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਹੁਣ ਗ੍ਰਹਿ ਵਿਭਾਗ ਚਾਰਜਸ਼ੀਟ ਜਾਰੀ ਕਰੇਗਾ ਅਤੇ ਮੁਲਜ਼ਮ ਅਧਿਕਾਰੀਆਂ ਤੋਂ ਜਵਾਬ ਮੰਗਿਆ ਜਾਵੇਗਾ। ਜਵਾਬ ਮਿਲਣ ਤੋਂ ਬਾਅਦ ਅੰਤਿਮ ਫੈਸਲਾ ਅਤੇ ਸਜ਼ਾ ਬਾਰੇ ਜਾਂਚ ਅਧਿਕਾਰੀ ਨਿਯੁਕਤ ਕੀਤਾ ਜਾਵੇਗਾ।

Exit mobile version