27 ਜਨਵਰੀ 2026: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) 1 ਫਰਵਰੀ ਨੂੰ ਗੁਰੂ ਰਵਿਦਾਸ ਮਹਾਰਾਜ ਦੇ 649ਵੇਂ ਜਨਮ ਦਿਵਸ ਨੂੰ ਮਨਾਉਣ ਲਈ ਪੰਜਾਬ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ, ਪ੍ਰਧਾਨ ਮੰਤਰੀ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਣਗੇ। ਦੱਸਿਆ ਜਾ ਰਿਹਾ ਹੈ ਕਿ ਉਹ ਸ਼ਾਮ 4 ਵਜੇ ਉੱਥੇ ਪਹੁੰਚਣਗੇ।
ਪ੍ਰਧਾਨ ਮੰਤਰੀ ਦੀ ਇਹ ਫੇਰੀ ਗੁਰੂ ਰਵਿਦਾਸ ਮਹਾਰਾਜ ਦੇ ਜਨਮ ਦਿਵਸ ਦੇ ਸ਼ੁਭ ਮੌਕੇ ਨੂੰ ਸਮਰਪਿਤ ਹੋਵੇਗੀ। ਪ੍ਰਸ਼ਾਸਨ ਅਤੇ ਡੇਰਾ ਪ੍ਰਬੰਧਨ ਨੇ ਇਸ ਸਮਾਗਮ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸ਼ਰਧਾਲੂ ਪ੍ਰਧਾਨ ਮੰਤਰੀ ਮੋਦੀ ਦੀ ਫੇਰੀ ਨੂੰ ਲੈ ਕੇ ਬਹੁਤ ਉਤਸ਼ਾਹਿਤ ਹਨ।
Read More: PM ਮੋਦੀ ਦੀ ਸੁਰੱਖਿਆ ਢਿੱਲ ਮਾਮਲੇ ‘ਚ ਵੱਡੀ ਅਪਡੇਟ, ਪੰਜਾਬ ਸਪੀਕਰ ਨੂੰ ਮਿਲੇ ਕਿਸਾਨ




