ਚੰਡੀਗੜ੍ਹ 11 ਅਗਸਤ 2022: ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਅਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ (Prime Minister Shahbaz Sharif ) ਅਗਲੇ ਮਹੀਨੇ ਮੁਲਾਕਾਤ ਕਰ ਸਕਦੇ ਹਨ। ਸੂਤਰਾਂ ਦੇ ਮੁਤਾਬਕ ਸ਼ੰਘਾਈ ਸਹਿਯੋਗ ਸੰਗਠਨ (Shanghai Cooperation Organisation) ਦਾ ਸੰਮੇਲਨ 15-16 ਸਤੰਬਰ ਨੂੰ ਉਜ਼ਬੇਕਿਸਤਾਨ ‘ਚ ਹੋਣ ਜਾ ਰਿਹਾ ਹੈ।
ਇਸ ਦੌਰਾਨ ਭਾਰਤ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀਆਂ ਸਮੇਤ ਚੀਨ, ਰੂਸ ਅਤੇ ਈਰਾਨ ਦੇ ਰਾਸ਼ਟਰਪਤੀ ਵੀ ਸ਼ਿਰਕਤ ਕਰਨਗੇ।ਉਜ਼ਬੇਕਿਸਤਾਨ ਦੇ ਸਮਰਕੰਦ ‘ਚ ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ ‘ਚ ਦੋਵਾਂ ਦੇਸ਼ਾਂ ਦੇ ਪ੍ਰਧਾਨ ਮੰਤਰੀ ਮਿਲ ਸਕਦੇ ਹਨ।