ਚੰਡੀਗੜ੍ਹ, 13 ਮਈ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਾਂਗਰਸ ਪਾਰਟੀ ਨੂੰ ਕਰਨਾਟਕ ਵਿਧਾਨ ਸਭਾ ਚੋਣਾਂ ਦੀ ਜਿੱਤ ‘ਤੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਰਨਾਟਕ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ (Congress Party)ਨੂੰ ਮਿਲੀ ਜਿੱਤ ਲਈ ਵਧਾਈ। ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਮੇਰੀਆਂ ਸ਼ੁਭਕਾਮਨਾਵਾਂ।
ਇਸ ਦੇ ਨਾਲ ਹੀ ਉਨ੍ਹਾਂ ਨੇ ਇੱਕ ਹੋਰ ਟਵੀਟ ਵਿੱਚ ਲਿਖਿਆ ਹੈ ਕਿ ਮੈਂ ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਕਰਨਾਟਕ ਚੋਣਾਂ ਵਿੱਚ ਸਾਡਾ ਸਮਰਥਨ ਕੀਤਾ ਹੈ। ਮੈਂ ਭਾਜਪਾ ਵਰਕਰਾਂ ਦੀ ਮਿਹਨਤ ਦੀ ਸ਼ਲਾਘਾ ਕਰਦਾ ਹਾਂ। ਅਸੀਂ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਮਜ਼ਬੂਤੀ ਨਾਲ ਕਰਨਾਟਕ ਦੀ ਸੇਵਾ ਕਰਾਂਗੇ।
ਇਸ ਦੇ ਨਾਲ ਹੀ ਸੂਬੇ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਨੇ ਵੀ ਹਾਰ ਸਵੀਕਾਰ ਕਰ ਲਈ ਹੈ। ਹਾਰ ਨੂੰ ਸਵੀਕਾਰ ਕਰਦੇ ਹੋਏ ਕਰਨਾਟਕ ਦੇ ਮੁੱਖ ਮੰਤਰੀ ਬੋਮਈ ਨੇ ਕਿਹਾ, “ਅਸੀਂ ਮੰਜ਼ਿਲ ‘ਤੇ ਨਹੀਂ ਪਹੁੰਚੇ…” ਕਰਨਾਟਕ ਦੇ ਮੁੱਖ ਮੰਤਰੀ ਨੇ ਇਹ ਵੀ ਕਿਹਾ, “ਸਾਰੇ ਨਤੀਜੇ ਆਉਣ ਤੋਂ ਬਾਅਦ, ਅਸੀਂ ਇੱਕ ਵਿਸਤ੍ਰਿਤ ਵਿਸ਼ਲੇਸ਼ਣ ਕਰਾਂਗੇ ਅਤੇ ਅਸੀਂ ਆਪਣੀਆਂ ਕਮੀਆਂ ਦੇਖਾਂਗੇ, ਉਨ੍ਹਾਂ ਨੂੰ ਸੁਧਾਰਾਂਗੇ ਅਤੇ ਇਸ ਦਾ ਪੁਨਰਗਠਨ ਕਰਾਂਗੇ ਅਤੇ ਲੋਕ ਸਭਾ ਚੋਣਾਂ ‘ਚ ਵਾਪਸੀ ਕਰਾਂਗੇ।