ਚੰਡੀਗੜ੍ਹ, 11 ਅਪ੍ਰੈਲ 2024: ਮਾਲਦੀਵ ਨਾਲ ਤਣਾਅ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਰਾਸ਼ਟਰਪਤੀ ਮੁਈਜ਼ੂ ਨੂੰ ਈਦ-ਉਲ-ਫਿਤਰ (Eid) ਦੀ ਵਧਾਈ ਦਿੱਤੀ ਹੈ । ਆਪਣੇ ਸੰਦੇਸ਼ ਵਿੱਚ ਪੀਐਮ ਮੋਦੀ ਨੇ ਲਿਖਿਆ, “ਈਦ-ਉਲ-ਫਿਤਰ ਦਾ ਇਹ ਵਿਸ਼ੇਸ਼ ਅਵਸਰ ਦੁਨੀਆ ਭਰ ਦੇ ਲੋਕਾਂ ਨੂੰ ਹਮਦਰਦੀ, ਭਾਈਚਾਰਾ ਅਤੇ ਏਕਤਾ ਦੀ ਯਾਦ ਦਿਵਾਉਂਦਾ ਹੈ। ਇਹ ਇੱਕ ਸ਼ਾਂਤੀਪੂਰਨ ਅਤੇ ਸਮਾਵੇਸ਼ੀ ਸੰਸਾਰ ਲਈ ਜ਼ਰੂਰੀ ਹੈ।”
ਇਸ ਤੋਂ ਇਲਾਵਾ ਪੀਐਮ ਮੋਦੀ ਨੇ ਭਾਰਤ ਅਤੇ ਮਾਲਦੀਵ ਦਰਮਿਆਨ ਸਾਂਝੇ ਸੱਭਿਆਚਾਰ ਅਤੇ ਸੱਭਿਅਤਾ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ, “ਇਸ ਦੇ ਜ਼ਰੀਏ ਹੀ ਦੋਵੇਂ ਦੇਸ਼ ਲੰਬੇ ਸਮੇਂ ਤੋਂ ਇੱਕ ਦੂਜੇ ਨਾਲ ਜੁੜੇ ਹੋਏ ਹਨ।” ਮਾਲਦੀਵ ‘ਚ ਮੌਜੂਦ ਭਾਰਤੀ ਹਾਈ ਕਮਿਸ਼ਨ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਰਾਹੀਂ ਪੀਐੱਮ ਮੋਦੀ ਦੇ ਵਧਾਈ ਸੰਦੇਸ਼ ਦੀ ਜਾਣਕਾਰੀ ਦਿੱਤੀ।