ਚੰਡੀਗੜ੍ਹ 21 ਜਨਵਰੀ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੇ ਵੀ ਇਨ੍ਹਾਂ ਰਾਜਾਂ ਦੇ ਸਥਾਪਨਾ ਦਿਵਸ (foundation day) ‘ਤੇ ਮਨੀਪੁਰ, ਮੇਘਾਲਿਆ ਅਤੇ ਤ੍ਰਿਪੁਰਾ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਦੇਸ਼ ਦੇ ਵਿਕਾਸ ‘ਚ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਮਨੀਪੁਰ, ਮੇਘਾਲਿਆ ਅਤੇ ਤ੍ਰਿਪੁਰਾ ਅੱਜ ਆਪਣਾ ਸਥਾਪਨਾ ਦਿਵਸ (Foundation Day) ਮਨਾ ਰਹੇ ਹਨ। ਉਨ੍ਹਾਂ ਨੂੰ 21 ਜਨਵਰੀ 1972 ਨੂੰ ਪੂਰਨ ਰਾਜ ਦਾ ਦਰਜਾ ਮਿਲਿਆ। ਇੱਕ ਟਵੀਟ ‘ਚ, ਪ੍ਰਧਾਨ ਮੰਤਰੀ ਨੇ ਕਿਹਾ, “ਮਣੀਪੁਰ, ਮੇਘਾਲਿਆ ਅਤੇ ਤ੍ਰਿਪੁਰਾ ਦੇ ਲੋਕਾਂ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ‘ਤੇ ਬਹੁਤ ਸਾਰੀਆਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ। ਇਹ ਰਾਜ ਦੇਸ਼ ਦੇ ਵਿਕਾਸ ਵਿੱਚ ਬਹੁਤ ਵੱਡਾ ਯੋਗਦਾਨ ਪਾ ਰਹੇ ਹਨ। ਮੈਂ ਉਨ੍ਹਾਂ ਦੀ ਤਰੱਕੀ ਜਾਰੀ ਰੱਖਣ ਦੀ ਕਾਮਨਾ ਕਰਦਾ ਹਾਂ।
ਨਵੰਬਰ 23, 2024 7:48 ਪੂਃ ਦੁਃ