ਚੰਡੀਗੜ੍ਹ, 20 ਮਈ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੇ ਦਿਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ ਕਿ ਉਹ ਡਾ. ਸਈਅਦ ਇਬਰਾਹਿਮ ਰਾਇਸੀ (Ibrahim Raisi) ਦੇ ਦੁਖਦਾਈ ਦਿਹਾਂਤ ਤੋਂ ਬਹੁਤ ਦੁਖੀ ਅਤੇ ਸਦਮੇ ਵਿੱਚ ਹਨ। ਉਨ੍ਹਾਂ ਕਿਹਾ ਕਿ ਭਾਰਤ-ਇਰਾਨ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਰਾਇਸੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੇ ਪਰਿਵਾਰ ਅਤੇ ਈਰਾਨ ਦੇ ਲੋਕਾਂ ਪ੍ਰਤੀ ਮੇਰੀ ਸੰਵੇਦਨਾ ਹੈ । ਭਾਰਤ ਦੁੱਖ ਦੀ ਇਸ ਘੜੀ ਵਿੱਚ ਈਰਾਨ ਦੇ ਨਾਲ ਖੜ੍ਹਾ ਹੈ।
ਮਾਰਚ 29, 2025 1:47 ਬਾਃ ਦੁਃ