Prime Minister Narendra Modi

PM ਨਰਿੰਦਰ ਮੋਦੀ ਨੇ ਲੁਧਿਆਣਾ ਗੈਸ ਹਾਦਸੇ ‘ਤੇ ਜਤਾਇਆ ਦੁੱਖ, ਮ੍ਰਿਤਕਾਂ ਦੇ ਵਾਰਸਾਂ ਅਤੇ ਦਾਖਲ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ

ਚੰਡੀਗੜ੍ਹ , 01 ਮਈ 2023: ਬੀਤੇ ਦਿਨ ਐਤਵਾਰ ਸਵੇਰੇ ਲੁਧਿਆਣਾ ਦੇ ਗਿਆਸਪੁਰਾ ਇਲਾਕੇ ‘ਚ ਗੈਸ ਲੀਕ ਹੋਣ ਕਾਰਨ 11 ਜਣਿਆਂ ਦੀ ਮੌਤ ਹੋ ਗਈ, ਜਦਕਿ 4 ਜਣੇ ਜ਼ੇਰੇ ਇਲਾਜ਼ ਹਨ । ਇਸ ਘਟਨਾ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੇ ਦੁੱਖ ਪ੍ਰਗਟ ਕੀਤਾ ਹੈ | ਇਸਦੇ ਨਾਲ ਹੀ ਹਰੇਕ ਮ੍ਰਿਤਕ ਦੇ ਵਾਰਸਾਂ ਲਈ ਪੀਐੱਮਐੱਨਆਰਐੱਫ ਰਾਹੀਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਾ ਐਲਾਨ ਕੀਤਾ ਹੈ। ਹਰ ਜ਼ਖਮੀ ਵਿਅਕਤੀ ਨੂੰ 50,000 ਰੁਪਏ ਦਿੱਤੇ ਜਾਣਗੇ।

ਇਸ ਮਾਮਲੇ ਵਿੱਚ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਧਾਰਾ 304 ਤਹਿਤ ਮਾਮਲਾ ਦਰਜ ਕਰਕੇ ਮੈਜਿਸਟ੍ਰੇਟ ਜਾਂਚ ਦੇ ਹੁਕਮ ਵੀ ਦਿੱਤੇ ਹਨ। ਦੱਸ ਦਈਏ ਕਿ ਮ੍ਰਿਤਕਾਂ ‘ਚ 3 ਪਰਿਵਾਰਾਂ ਦੇ 10 ਜੀਅ ਸ਼ਾਮਲ ਹਨ। ਇਸ ਦੇ ਨਾਲ ਹੀ ਮਰਨ ਵਾਲਿਆਂ ਵਿੱਚ 3 ਬੱਚੇ ਵੀ ਸ਼ਾਮਲ ਹਨ। ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਗੈਸ ਲੀਕ ਮਾਮਲੇ ਦੀ ਜਾਂਚ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ 10 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਪੁਲਿਸ ਵੱਲੋਂ ਵੱਖਰੀ ਪੰਜ ਮੈਂਬਰੀ ਐਸਆਈਟੀ ਦਾ ਗਠਨ ਕੀਤਾ ਗਿਆ ਹੈ।

PMO

Scroll to Top