ਚੰਡੀਗੜ੍ਹ,18 ਮਈ 2023: ਸਾਬਕਾ ਕੇਂਦਰੀ ਰਾਜ ਮੰਤਰੀ ਅਤੇ ਅੰਬਾਲਾ ਤੋਂ ਸੰਸਦ ਮੈਂਬਰ ਰਤਨ ਲਾਲ ਕਟਾਰੀਆ (Ratan Lal Kataria) ਦੇ ਦਿਹਾਂਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ | ਪ੍ਰਧਾਨ ਮੰਤਰੀ ਨੇ ਟਵੀਟ ਕਰ ਕੇ ਰਤਨ ਲਾਲ ਕਟਾਰੀਆ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਉਹ ਸੰਸਦ ਮੈਂਬਰ ਅਤੇ ਸਾਬਕਾ ਮੰਤਰੀ ਰਤਨ ਲਾਲ ਕਟਾਰੀਆ ਦੇ ਦੇਹਾਂਤ ਤੋਂ ਬਹੁਤ ਦੁਖੀ ਹਨ। ਉਨ੍ਹਾਂ ਨੂੰ ਲੋਕ ਸੇਵਾ ਅਤੇ ਸਮਾਜਿਕ ਨਿਆਂ ਲਈ ਉਨ੍ਹਾਂ ਦੇ ਭਰਪੂਰ ਯੋਗਦਾਨ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਹਰਿਆਣਾ ਵਿੱਚ ਭਾਜਪਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਨਾਲ ਹਮਦਰਦੀ।
ਸਾਬਕਾ ਕੇਂਦਰੀ ਰਾਜ ਮੰਤਰੀ ਅਤੇ ਅੰਬਾਲਾ ਤੋਂ ਸੰਸਦ ਮੈਂਬਰ ਰਤਨ ਲਾਲ ਕਟਾਰੀਆ (Ratan Lal Kataria) ਦੇ ਦਿਹਾਂਤ ‘ਤੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਹਰਿਆਣਾ ਵਿੱਚ ਇੱਕ ਦਿਨ ਦੇ ਰਾਜਕੀ ਸੋਗ ਦਾ ਐਲਾਨ ਕੀਤਾ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੰਸਦ ਮੈਂਬਰ ਰਤਨ ਲਾਲ ਕਟਾਰੀਆ ਦੇ ਘਰ ਪਹੁੰਚ ਕੇ ਉਨ੍ਹਾਂ ਨੂੰ ਭਾਵੁਕ ਸ਼ਰਧਾਂਜਲੀ ਦਿੱਤੀ ਅਤੇ ਪਰਿਵਾਰਕ ਮੈਂਬਰਾਂ ਨੂੰ ਦਿਲਾਸਾ ਦਿੱਤਾ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਟਵੀਟ ਕੀਤਾ ਕਿ ਉਹ ਸਾਬਕਾ ਕੇਂਦਰੀ ਰਾਜ ਮੰਤਰੀ ਅਤੇ ਅੰਬਾਲਾ ਤੋਂ ਸੰਸਦ ਮੈਂਬਰ ਰਤਨ ਲਾਲ ਕਟਾਰੀਆ ਦੇ ਦਿਹਾਂਤ ਤੋਂ ਦੁਖੀ ਹਨ। ਉਨ੍ਹਾਂ ਨੇ ਹਮੇਸ਼ਾ ਹੀ ਸਮਾਜ ਦੇ ਭਲੇ ਅਤੇ ਹਰਿਆਣਾ ਦੇ ਲੋਕਾਂ ਦੀ ਤਰੱਕੀ ਲਈ ਸੰਸਦ ਵਿੱਚ ਆਪਣੀ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਦੇ ਜਾਣ ਨਾਲ ਸਿਆਸਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਇਸ ਔਖੀ ਘੜੀ ਵਿੱਚ ਭਾਣਾ ਮੰਨਣ ਦਾ ਬਲ ਬਖਸ਼ੇ।