June 30, 2024 9:32 am
Rahul Gandhi

PM ਨਰਿੰਦਰ ਮੋਦੀ ਨੇ 10 ਸਾਲਾਂ ‘ਚ ਕਿਸਾਨਾਂ ਲਈ ਕੁਝ ਨਹੀਂ ਕੀਤਾ: ਰਾਹੁਲ ਗਾਂਧੀ

ਚੰਡੀਗੜ੍ਹ, 25 ਮਈ 2024: ਲੋਕ ਸਭਾ ਚੋਣਾਂ 2024 ਦੇ ਮੱਦੇਨਜਰ ਅੱਜ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ (Rahul Gandhi) ਅੱਜ ਅੰਮ੍ਰਿਤਸਰ ਵਿਖੇ ਉਮੀਦਵਾਰ ਮੌਜੂਦਾ ਸੰਸਦ ਮੈਂਬਰ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 10 ਸਾਲਾਂ ‘ਚ ਕਿਸਾਨਾਂ ਲਈ ਕੁਝ ਨਹੀਂ ਕੀਤਾ। ਪਹਿਲਾਂ 3 ਕਾਲੇ ਕਾਨੂੰਨ ਲਿਆਂਦੇ। ਜਦੋਂ ਪੰਜਾਬ, ਹਰਿਆਣਾ ਅਤੇ ਮਹਾਰਾਸ਼ਟਰ ਦੇ ਕਿਸਾਨ ਸੜਕਾਂ ‘ਤੇ ਉਤਰੇ ਤਾਂ ਉਨ੍ਹਾਂ ਨੂੰ ਦੇਸ਼ ਵਿਰੋਧੀ ਕਿਹਾ ਗਿਆ। ਉਨ੍ਹਾਂ ਕਿਹਾ ਕਿ ਅਸੀਂ ਇਸ ਨੂੰ ਭੁੱਲ ਨਹੀਂ ਸਕਦੇ।

ਰਾਹੁਲ ਗਾਂਧੀ (Rahul Gandhi) ਨੇ ਕਿਹਾ ਕਿ 22 ਲੋਕਾਂ ਦਾ 16 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰ ਦਿੱਤਾ, ਪਰ ਕਿਸਾਨਾਂ ਦਾ 1 ਕਰੋੜ ਰੁਪਏ ਵੀ ਮੁਆਫ਼ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਉਹ ਖੁੱਲ੍ਹੇਆਮ ਕਹਿੰਦੇ ਹਨ ਕਿ ਉਹ ਕਿਸਾਨਾਂ ਦਾ ਇੱਕ ਰੁਪਇਆ ਵੀ ਮੁਆਫ਼ ਨਹੀਂ ਕਰਨਗੇ, ਕਿਉਂਕਿ ਇਸ ਨਾਲ ਕਿਸਾਨਾਂ ਦੀਆਂ ਆਦਤਾਂ ਵਿਗੜਦੀਆਂ ਹਨ।