Prime Minister's Museum

PM ਨਰਿੰਦਰ ਮੋਦੀ ਨੇ ਦਿੱਲੀ ‘ਚ ਪ੍ਰਧਾਨ ਮੰਤਰੀ ਅਜਾਇਬ ਘਰ ਦਾ ਕੀਤਾ ਉਦਘਾਟਨ

ਚੰਡੀਗੜ੍ਹ 14 ਅਪ੍ਰੈਲ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਿੱਲੀ ਦੇ ਤਿੰਨ ਮੂਰਤੀ ਭਵਨ ਵਿਖੇ ਪ੍ਰਧਾਨ ਮੰਤਰੀ ਅਜਾਇਬ ਘਰ ਦਾ ਉਦਘਾਟਨ ਕੀਤਾ। ਉਦਘਾਟਨ ਤੋਂ ਬਾਅਦ ਉਨ੍ਹਾਂ ਨੇ ਪਹਿਲਾਂ ਟਿਕਟ ਖਰੀਦੀ ਅਤੇ ਨਿਰੀਖਣ ਕੀਤਾ ।ਇਸ ਦੌਰਾਨ ਨਿਰੀਖਣ ਤੋਂ ਬਾਅਦ ਪੀਐਮ ਮੋਦੀ ਨੇ ਆਪਣਾ ਸੰਬੋਧਨ ‘ਚ ਕਿਹਾ ਕਿ ਇਸ ਅਜਾਇਬ ਘਰ ਵਿੱਚ ਓਨਾ ਹੀ ਭਵਿੱਖ ਹੈ ਜਿੰਨਾ ਅਤੀਤ ਵਿੱਚ ਹੈ। ਇਹ ਅਜਾਇਬ ਘਰ ਦੇਸ਼ ਦੇ ਲੋਕਾਂ ਨੂੰ ਭਾਰਤ ਦੇ ਵਿਕਾਸ ਦੀ ਯਾਤਰਾ ‘ਤੇ ਸਮੇਂ ਦੇ ਨਾਲ-ਨਾਲ ਇੱਕ ਨਵੀਂ ਦਿਸ਼ਾ ਵੱਲ ਲੈ ਕੇ ਜਾਵੇਗਾ।

Prime Minister's Museum

ਜਿਆਦਾਤਰ ਪ੍ਰਧਾਨ ਮੰਤਰੀ ਸਾਧਾਰਨ ਘਰ ਤੋਂ ਸਨ |

ਇਸਦੇ ਨਾਲ ਹੀ ਪੀਐਮ ਮੋਦੀ ਨੇ ਕਿਹਾ ਕਿ ਸਾਡੇ ਭਾਰਤੀਆਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸਾਡੇ ਜ਼ਿਆਦਾਤਰ ਪ੍ਰਧਾਨ ਮੰਤਰੀ ਬਹੁਤ ਹੀ ਸਾਧਾਰਨ ਪਰਿਵਾਰ ਤੋਂ ਆਏ ਹਨ। ਦੂਰ-ਦੁਰਾਡੇ ਦੇ ਪਿੰਡਾਂ ਤੋਂ ਆਉਣਾ, ਇੱਕ ਬਹੁਤ ਹੀ ਗਰੀਬ ਪਰਿਵਾਰ ਤੋਂ ਆਉਣਾ, ਇੱਥੋਂ ਤੱਕ ਕਿ ਇੱਕ ਕਿਸਾਨ ਪਰਿਵਾਰ ਵਿੱਚੋਂ ਆਉਣਾ, ਪ੍ਰਧਾਨ ਮੰਤਰੀ ਦੇ ਅਹੁਦੇ ਤੱਕ ਪਹੁੰਚਣਾ ਭਾਰਤੀ ਲੋਕਤੰਤਰ ਦੀਆਂ ਮਹਾਨ ਪਰੰਪਰਾਵਾਂ ਵਿੱਚ ਵਿਸ਼ਵਾਸ ਨੂੰ ਮਜ਼ਬੂਤ ​​ਕਰਦਾ ਹੈ। ਪੀਐਮ ਮੋਦੀ ਨੇ ਕਿਹਾ ਕਿ ਇੱਕ ਜਾਂ ਦੋ ਅਪਵਾਦਾਂ ਨੂੰ ਛੱਡ ਕੇ, ਸਾਡੇ ਕੋਲ ਲੋਕਤੰਤਰੀ ਤਰੀਕੇ ਨਾਲ ਲੋਕਤੰਤਰ ਨੂੰ ਮਜ਼ਬੂਤ ​​ਕਰਨ ਦੀ ਮਾਣਮੱਤੀ ਪਰੰਪਰਾ ਹੈ। ਇਸ ਲਈ ਸਾਡੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਆਪਣੇ ਯਤਨਾਂ ਨਾਲ ਲੋਕਤੰਤਰ ਨੂੰ ਮਜ਼ਬੂਤ ​​ਕਰਦੇ ਰਹੀਏ।

ਪਹਿਲਾਂ ਇਸ ਨੂੰ ਨਹਿਰੂ ਅਜਾਇਬ ਘਰ ਦੇ ਨਾਂ ਨਾਲ ਜਾਣਿਆ ਜਾਂਦਾ ਸੀ

ਹੁਣ ਤੱਕ ਦੇ ਸਾਰੇ ਪ੍ਰਧਾਨ ਮੰਤਰੀਆਂ ਦੇ ਕੰਮ ਪ੍ਰਧਾਨ ਮੰਤਰੀ ਅਜਾਇਬ ਘਰ ਵਿੱਚ ਪ੍ਰਦਰਸ਼ਿਤ ਕੀਤੇ ਜਾਣਗੇ। ਪਹਿਲਾਂ ਇਸਨੂੰ ਨਹਿਰੂ ਮਿਊਜ਼ੀਅਮ ਬਿਲਡਿੰਗ ਵਜੋਂ ਜਾਣਿਆ ਜਾਂਦਾ ਸੀ। ਦੱਸ ਦੇਈਏ ਕਿ ਪਿਛਲੇ ਮਹੀਨੇ ਪੀਐਮ ਮੋਦੀ ਦੀ ਪ੍ਰਧਾਨਗੀ ਵਿੱਚ ਹੋਈ ਕੈਬਨਿਟ ਮੀਟਿੰਗ ਵਿੱਚ ਨਹਿਰੂ ਮਿਊਜ਼ੀਅਮ ਨੂੰ ਪੀਐਮ ਮਿਊਜ਼ੀਅਮ ਵਿੱਚ ਬਦਲਣ ਦਾ ਫੈਸਲਾ ਕੀਤਾ ਗਿਆ ਸੀ

Scroll to Top