Site icon TheUnmute.com

PM ਨਰਿੰਦਰ ਮੋਦੀ ਨੇ ਗੁਰਦੁਆਰਾ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ, ਲੰਗਰ ਵਰਤਾਉਣ ਦੀ ਕੀਤੀ ਸੇਵਾ

Gurudwara Patna Sahib

ਚੰਡੀਗੜ੍ਹ, 13 ਮਈ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੋ ਦਿਨਾਂ ਬਿਹਾਰ ਦੌਰੇ ‘ਤੇ ਆਏ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਰਦੁਆਰਾ ਪਟਨਾ ਸਾਹਿਬ (Gurudwara Patna Sahib) ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਲੰਗਰ ਬਣਾਉਣ ਤੇ ਵਰਤਾਉਣ ਦੀ ਸੇਵਾ ਵੀ ਕੀਤੀ।

ਪੀਐਮ ਮੋਦੀ ਅੱਜ ਹਾਜੀਪੁਰ, ਮੁਜ਼ੱਫਰਪੁਰ ਅਤੇ ਸਾਰਨ ਵਿੱਚ ਚੋਣ ਸਭਾਵਾਂ ਨੂੰ ਸੰਬੋਧਨ ਕਰਨਗੇ।
ਪ੍ਰਧਾਨ ਮੰਤਰੀ ਪਟਨਾ ਸਾਹਿਬ ਵਿਖੇ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਦੇ ਦਰਬਾਰ ਵਿੱਚ ਪੁੱਜੇ। ਉਨ੍ਹਾਂ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਦਾ ਆਸ਼ੀਰਵਾਦ ਲਿਆ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਦਾ ਦਰਬਾਰ ਸਾਹਿਬ ਹਾਲ ਵਿਖੇ ਸਿੱਖ ਭਾਈਚਾਰੇ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ।

Exit mobile version