Site icon TheUnmute.com

PM ਨਰਿੰਦਰ ਮੋਦੀ ਨੂੰ ਮਿਲਿਆ ਭੂਟਾਨ ਦਾ ਸਰਵਉੱਚ ਨਾਗਰਿਕ ਸਨਮਾਨ

Bhutan

ਚੰਡੀਗੜ੍ਹ, 22 ਮਾਰਚ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੋ ਦਿਨਾਂ ਦੌਰੇ ‘ਤੇ ਭੂਟਾਨ (Bhutan) ਪਹੁੰਚ ਗਏ ਹਨ। ਪ੍ਰਧਾਨ ਮੰਤਰੀ ਮੋਦੀ 22-23 ਮਾਰਚ ਨੂੰ ਅਧਿਕਾਰਤ ਦੌਰੇ ‘ਤੇ ਹਨ। ਪ੍ਰਧਾਨ ਮੰਤਰੀ ਮੋਦੀ ਦਾ ਜਹਾਜ਼ ਅੱਜ ਸਵੇਰੇ ਦਿੱਲੀ ਤੋਂ ਭੂਟਾਨ ਲਈ ਰਵਾਨਾ ਹੋਇਆ। ਪ੍ਰਧਾਨ ਮੰਤਰੀ ਮੋਦੀ ਨੂੰ ਭੂਟਾਨ ਦੇ ਸਰਵਉੱਚ ਨਾਗਰਿਕ ਸਨਮਾਨ ‘ਆਰਡਰ ਆਫ਼ ਦ ਡਰੁਕ ਗਯਾਲਪੋ’ ਨਾਲ ਸਨਮਾਨਿਤ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਇਹ ਮਾਣ ਹਾਸਲ ਕਰਨ ਵਾਲੇ ਪਹਿਲੇ ਵਿਦੇਸ਼ੀ ਰਾਜ ਦੇ ਮੁਖੀ ਹਨ।

ਪ੍ਰਧਾਨ ਮੰਤਰੀ ਮੋਦੀ ਨੂੰ ਦੇਸ਼ ਦੇ ਸਰਵਉੱਚ ਨਾਗਰਿਕ ਪੁਰਸਕਾਰ ਨਾਲ ਸਨਮਾਨਿਤ ਕੀਤੇ ਜਾਣ ‘ਤੇ ਭੂਟਾਨ (Bhutan) ਦੇ ਪ੍ਰਧਾਨ ਮੰਤਰੀ ਦਸ਼ੋ ਸ਼ੇਰਿੰਗ ਤੋਬਗੇ ਨੇ ਕਿਹਾ, ‘ਪੂਰੇ ਦੇਸ਼ ਦੀ ਤਰਫ਼ੋਂ, ਸਾਰੇ ਭੂਟਾਨੀ ਲੋਕਾਂ ਦੀ ਤਰਫ਼ੋਂ, ਮੈਂ ਪ੍ਰਧਾਨ ਮੰਤਰੀ ਮੋਦੀ ਨੂੰ ਭੂਟਾਨ ਦਾ ਸਰਵਉੱਚ ਨਾਗਰਿਕ ਪੁਰਸਕਾਰ ਮਿਲਣ ‘ਤੇ ਵਧਾਈ ਦਿੰਦਾ ਹਾਂ। ਅਸੀਂ ਬਹੁਤ ਸ਼ੁਕਰਗੁਜ਼ਾਰ ਹਾਂ ਕਿ ਪ੍ਰਧਾਨ ਮੰਤਰੀ ਮੋਦੀ ਨੇ ਭੂਟਾਨ ਦਾ ਦੌਰਾ ਕੀਤਾ।

ਭੂਟਾਨ ਦੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਾਡੀ 13ਵੀਂ ਪੰਜ ਸਾਲਾ ਯੋਜਨਾ ਲਈ ਭਾਰਤ ਸਰਕਾਰ ਤੋਂ ਆਪਣੇ ਸਮਰਥਨ ਅਤੇ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਭੂਟਾਨ ਦੇ ਸਾਰੇ ਲੋਕਾਂ ਦੀ ਤਰਫੋਂ ਉਹ ਪ੍ਰਧਾਨ ਮੰਤਰੀ ਅਤੇ ਭਾਰਤ ਦੇ ਲੋਕਾਂ ਦਾ ਧੰਨਵਾਦ ਕਰਨਾ ਚਾਹੁੰਦੇ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭੂਟਾਨ ਦੌਰੇ ਬਾਰੇ ਵਿਦੇਸ਼ ਮੰਤਰਾਲੇ ਨੇ ਕਿਹਾ, ‘ਅੱਜ ਥਿੰਪੂ ‘ਚ ਭੂਟਾਨ ਦੇ ਪ੍ਰਧਾਨ ਮੰਤਰੀ ਸ਼ੇਰਿੰਗ ਤੋਬਗੇ ਨੇ ਪੀਐੱਮ ਮੋਦੀ ਦੇ ਸਨਮਾਨ ‘ਚ ਦੁਪਹਿਰ ਦੇ ਖਾਣੇ ਦੀ ਮੇਜ਼ਬਾਨੀ ਕੀਤੀ। ਦੋਵਾਂ ਵਿਚਾਲੇ ਹੋਈ ਮੁਲਾਕਾਤ ਦੌਰਾਨ ਕਈ ਮੁੱਦਿਆਂ ‘ਤੇ ਚਰਚਾ ਹੋਈ।

ਪ੍ਰਧਾਨ ਮੰਤਰੀ ਨੇ ਥਿੰਪੂ ਵਿੱਚ ਭਾਰਤੀ ਮੂਲ ਦੇ ਲੋਕਾਂ ਨਾਲ ਵੀ ਮੁਲਾਕਾਤ ਕੀਤੀ। ਪੀਐਮ ਮੋਦੀ ਨੂੰ ਮਿਲਣ ਤੋਂ ਬਾਅਦ ਭਾਰਤੀ ਮੂਲ ਦੇ ਲੋਕਾਂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨੂੰ ਮਿਲ ਕੇ ਬਹੁਤ ਖੁਸ਼ ਹਨ। ਅਸੀਂ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣ ਦਾ ਮੌਕਾ ਦੇਣ ਲਈ ਭਾਰਤੀ ਦੂਤਾਵਾਸ ਦੇ ਧੰਨਵਾਦੀ ਹਾਂ।

Exit mobile version