Article 370

PM ਨਰਿੰਦਰ ਮੋਦੀ ਵਲੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 13ਵੀਂ ਕਿਸ਼ਤ ਜਾਰੀ

ਚੰਡੀਗੜ, 27 ਫਰਵਰੀ 2023: ਦੇਸ਼ ਭਰ ਦੇ ਕਰੋੜਾਂ ਕਿਸਾਨਾਂ ਲਈ ਵੱਡੀ ਖਬਰ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੇ ਕਰਨਾਟਕ ਦੇ ਬੇਲਗਾਵੀ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ (Pradhan Mantri Kisan Samman Nidhi Yojana) ਦੀ 13ਵੀਂ ਕਿਸ਼ਤ ਜਾਰੀ ਕੀਤੀ ਹੈ। ਲੰਬੇ ਸਮੇਂ ਤੋਂ ਦੇਸ਼ ਭਰ ਦੇ ਕਰੋੜਾਂ ਕਿਸਾਨ 13ਵੀਂ ਕਿਸ਼ਤ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਸਨ। ਕਿਸਾਨਾਂ ਦੀ ਉਡੀਕ ਹੁਣ ਖਤਮ ਹੋ ਗਈ ਹੈ।

ਦੇਸ਼ ਭਰ ਵਿੱਚ 8 ਕਰੋੜ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ ਡੀਬੀਟੀ ਰਾਹੀਂ ਪੈਸਾ ਟਰਾਂਸਫਰ ਕੀਤਾ ਗਿਆ। ਇਸ ਦੌਰਾਨ ਸਰਕਾਰ ਨੇ ਕਿਸਾਨਾਂ ਦੇ ਖਾਤਿਆਂ ਵਿੱਚ 16 ਹਜ਼ਾਰ ਕਰੋੜ ਰੁਪਏ ਤੋਂ ਵੱਧ ਟਰਾਂਸਫਰ ਕੀਤੇ ਹਨ। ਭਾਰਤ ਸਰਕਾਰ ਨੇ ਪਿਛਲੀ ਵਾਰ ਨਵੀਂ ਦਿੱਲੀ ਵਿੱਚ ਹੋਏ ਕਿਸਾਨ ਸਨਮਾਨ ਸੰਮੇਲਨ ਵਿੱਚ 12ਵੀਂ ਕਿਸ਼ਤ ਲਈ ਪੈਸੇ ਜਾਰੀ ਕੀਤੇ ਸਨ। ਉਦੋਂ ਤੋਂ ਹੀ ਕਈ ਕਿਸਾਨ 13ਵੀਂ ਕਿਸ਼ਤ ਦੀ ਲੰਬੇ ਸਮੇਂ ਤੋਂ ਉਡੀਕ ਕਰ ਰਹੇ ਸਨ। ਇਹ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਭਾਰਤ ਸਰਕਾਰ ਜਨਵਰੀ ਮਹੀਨੇ ਜਾਂ ਫਰਵਰੀ ਦੇ ਪਹਿਲੇ ਹਫ਼ਤੇ ਕਿਸ਼ਤ ਦੇ ਪੈਸੇ ਜਾਰੀ ਕਰ ਸਕਦੀ ਹੈ। ਹਾਲਾਂਕਿ, ਅਜਿਹਾ ਨਹੀਂ ਹੋਇਆ। ਅੱਜ ਭਾਰਤ ਸਰਕਾਰ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 13ਵੀਂ ਕਿਸ਼ਤ ਜਾਰੀ ਕਰ ਦਿੱਤੀ ਹੈ। ਅਜਿਹੇ ‘ਚ 13ਵੀਂ ਕਿਸ਼ਤ ਦਾ ਲਾਭ ਮਿਲਣ ਤੋਂ ਬਾਅਦ ਦੇਸ਼ ਭਰ ਦੇ ਕਰੋੜਾਂ ਕਿਸਾਨਾ ਨੂੰ ਕੁਝ ਰਾਹਤ ਮਿਲੀ ਹੈ

Scroll to Top