Site icon TheUnmute.com

PM ਨਰਿੰਦਰ ਮੋਦੀ ਨੇ ਬੈਠਕ ‘ਚ ਸੂਡਾਨ ‘ਚ ਫਸੇ ਭਾਰਤੀਆਂ ਦੀ ਸੁਰੱਖਿਆ ਸੰਬੰਧੀ ਕੀਤੀ ਸਮੀਖਿਆ, ਦਿੱਤੇ ਇਹ ਨਿਰਦੇਸ਼

Sudan

ਚੰਡੀਗੜ, 21 ਅਪ੍ਰੈਲ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਘਰੇਲੂ ਯੁੱਧ ਨਾਲ ਪ੍ਰਭਾਵਿਤ ਸੂਡਾਨ (Sudan) ਵਿੱਚ ਫਸੇ ਭਾਰਤੀਆਂ ਨਾਲ ਸੰਬੰਧੀ ਸਥਿਤੀ ਦੀ ਸਮੀਖਿਆ ਕਰਨ ਲਈ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਸਾਰੇ ਸੰਬੰਧਿਤ ਅਧਿਕਾਰੀਆਂ ਨੂੰ ਚੌਕਸ ਰਹਿਣ, ਘਟਨਾਕ੍ਰਮ ਦੀ ਨੇੜਿਓਂ ਨਿਗਰਾਨੀ ਰੱਖਣ ਅਤੇ ਭਾਰਤੀਆਂ ਦੀ ਸੁਰੱਖਿਆ ਦਾ ਲਗਾਤਾਰ ਮੁਲਾਂਕਣ ਕਰਨ ਦਾ ਨਿਰਦੇਸ਼ ਦਿੱਤਾ ਗਿਆ ਅਤੇ ਹਰ ਸੰਭਵ ਮਦਦ ਪ੍ਰਦਾਨ ਕਰਨ ਲਈ ਕਿਹਾ ਹੈ |

ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ) ਵੱਲੋਂ ਜਾਰੀ ਇੱਕ ਬਿਆਨ ਅਨੁਸਾਰ, ਪ੍ਰਧਾਮਨ ਮੰਤਰੀ ਨਰਿੰਦਰ ਮੋਦੀ ਨੇ ਅਧਿਕਾਰੀਆਂ ਨੂੰ ਤੇਜ਼ੀ ਨਾਲ ਬਦਲਦੇ ਸੁਰੱਖਿਆ ਦ੍ਰਿਸ਼ ਅਤੇ ਵੱਖ-ਵੱਖ ਵਿਕਲਪਾਂ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖਦੇ ਹੋਏ ਸੰਕਟਕਾਲੀਨ ਸਥਿਤੀਆਂ ਵਿੱਚ ਸੁਰੱਖਿਅਤ ਨਿਕਾਸੀ ਯੋਜਨਾਵਾਂ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ ।

ਮੀਟਿੰਗ ਵਿੱਚ ਡਿਜ਼ੀਟਲ ਤੌਰ ‘ਤੇ ਵਿਦੇਸ਼ ਮੰਤਰੀ ਐਸ ਜੈਸ਼ੰਕਰ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ, ਸੂਡਾਨ ਵਿੱਚ ਭਾਰਤ ਦੇ ਰਾਜਦੂਤ, ਹਵਾਈ ਸੈਨਾ ਅਤੇ ਜਲ ਸੈਨਾ ਦੇ ਮੁਖੀਆਂ, ਵਿਦੇਸ਼ ਮਾਮਲਿਆਂ ਅਤੇ ਰੱਖਿਆ ਮੰਤਰਾਲਿਆਂ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਸੀਨੀਅਰ ਡਿਪਲੋਮੈਟ ਸ਼ਾਮਲ ਸਨ। ਐੱਸ ਜੈਸ਼ੰਕਰ ਇਸ ਸਮੇਂ ਗੁਆਨਾ ਦੇ ਦੌਰੇ ‘ਤੇ ਹਨ।

ਪੀਐਮਓ ਨੇ ਕਿਹਾ ਕਿ ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਨੂੰ ਸੂਡਾਨ (Sudan) ਦੀ ਤਾਜ਼ਾ ਸਥਿਤੀ ਤੋਂ ਜਾਣੂ ਕਰਵਾਇਆ ਗਿਆ ਅਤੇ ਜ਼ਮੀਨੀ ਸਥਿਤੀ ਦੀ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਇਸ ਸਮੇਂ ਸੂਡਾਨ ਵਿੱਚ ਰਹਿ ਰਹੇ 3000 ਤੋਂ ਵੱਧ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨੇ ਸੁਡਾਨ ਦੇ ਨਾਲ-ਨਾਲ ਇਸ ਖੇਤਰ ਦੇ ਗੁਆਂਢੀ ਦੇਸ਼ਾਂ ਨਾਲ ਵੀ ਨਜ਼ਦੀਕੀ ਸਬੰਧ ਬਣਾਏ ਰੱਖਣ ਦੇ ਮਹੱਤਵ ‘ਤੇ ਜ਼ੋਰ ਦਿੱਤਾ ਹੈ ਜਿੱਥੇ ਵੱਡੀ ਗਿਣਤੀ ਵਿੱਚ ਭਾਰਤੀ ਨਾਗਰਿਕ ਰਹਿੰਦੇ ਹਨ |

Exit mobile version