ਚੰਡੀਗੜ੍ਹ, 28 ਅਕਤੂਬਰ 2023: (Israel-Hamas war) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਿਹ ਅਲ-ਸੀਸੀ ਨਾਲ ਗੱਲਬਾਤ ਕੀਤੀ। ਸ਼ਨੀਵਾਰ ਸ਼ਾਮ ਦੋਵਾਂ ਵਿਚਾਲੇ ਟੈਲੀਫੋਨ ‘ਤੇ ਗੱਲਬਾਤ ਹੋਈ। ਮਿਸਰ ਦੇ ਰਾਸ਼ਟਰਪਤੀ ਦੇ ਬੁਲਾਰੇ ਨੇ ਫੇਸਬੁੱਕ ਰਾਹੀਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਨੂੰ ਫੋਨ ਕੀਤਾ।
ਦੋਵਾਂ ਵਿਚਾਲੇ ਗਾਜ਼ਾ ਪੱਟੀ ‘ਚ ਇਜ਼ਰਾਇਲੀ ਫੌਜੀ ਕਾਰਵਾਈਆਂ ਨੂੰ ਲੈ ਕੇ ਵਿਸਤ੍ਰਿਤ ਚਰਚਾ ਹੋਈ। ਦੋਵਾਂ ਨੇ ਨਾਗਰਿਕ ਜੀਵਨ ‘ਤੇ ਇਸ ਦੇ ਵਿਨਾਸ਼ਕਾਰੀ ਪ੍ਰਭਾਵ ਬਾਰੇ ਵੀ ਗੱਲ ਕੀਤੀ। ਇਸ ਦੌਰਾਨ ਜੰਗ ਦੇ ਵਧਦੇ ਖ਼ਤਰਿਆਂ ਬਾਰੇ ਵੀ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ ਗਿਆ।