ਚੰਡੀਗੜ੍ਹ 18 ਅਪ੍ਰੈਲ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੱਖ ਗੁਰੂ ਸ੍ਰੀ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ‘ਤੇ 21 ਅਪ੍ਰੈਲ ਨੂੰ ਲਾਲ ਕਿਲ੍ਹੇ ਤੋਂ ਦੇਸ਼ ਨੂੰ ਸੰਬੋਧਨ ਕਰਨਗੇ। ਇਸ ਸੰਬੰਧੀ ਜਾਣਕਾਰੀ ਅੱਜ ਯਾਨੀ ਸੋਮਵਾਰ ਨੂੰ ਕੇਂਦਰੀ ਸੰਸਕ੍ਰਿਤੀ ਮੰਤਰਾਲਾ ਦੁਆਰਾ ਦਿੱਤੀ ਗਈ ਹੈ । ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਸਿੱਖ ਗੁਰੂ ਤੇਗ ਬਹਾਦਰ ਦੇ 400ਵੇਂ ਪ੍ਰਕਾਸ਼ ਪੁਰਬ ‘ਤੇ ਇਕ ਵਿਸ਼ੇਸ਼ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਕਰਨਗੇ। ਮੰਤਰਾਲਾ ਨੇ ਕਿਹਾ ਕਿ ਇਸ ਮੌਕੇ 400 ਰਾਗੀ ‘ਸ਼ਬਦ ਕੀਰਤਨ’ ਕਰਨਗੇ।
ਜਿਕਰਯੋਗ ਹੈ ਕਿ ਇਸ ਪ੍ਰੋਗਰਾਮ ਦਾ ਆਯੋਜਨ ਸੰਸਕ੍ਰਿਤੀ ਮੰਤਰਾਲਾ ਵਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕੀਤਾ ਜਾਵੇਗਾ। ਇਸਦੇ ਨਾਲ ਹੀ ਮੰਤਰਾਲਾ ਨੇ ਕਿਹਾ ਕਿ ਇਸ ਪ੍ਰੋਗਰਾਮ ‘ਚ ਕਈ ਸੂਬਿਆਂ ਦੇ ਮੁੱਖ ਮੰਤਰੀ ਅਤੇ ਦੇਸ਼ ਤੇ ਦੁਨੀਆ ਦੀਆਂ ਕਈ ਦਿੱਗਜ ਹਸਤੀਆਂ ਸ਼ਾਮਲ ਹੋਣਗੀਆਂ। ਸਿੱਖ ਗੁਰੂ ਸ੍ਰੀ ਤੇਗ ਬਹਾਦਰ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਇਸ ਪ੍ਰੋਗਰਾਮ ਦਾ ਆਯੋਜਨ ‘ਆਜ਼ਾਦੀ ਦਾ ਅੰਮ੍ਰਿਤ ਮਹੋਤਸਵ’ ਦੇ ਅਧੀਨ ਕੀਤਾ ਜਾ ਰਿਹਾ ਹੈ।