July 4, 2024 5:30 pm
high-level meeting

India: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਓਮੀਕਰੋਨ ਮੱਦੇਨਜਰ ਕਰਨਗੇ ਉੱਚ-ਪੱਧਰੀ ਮੀਟਿੰਗ

ਚੰਡੀਗੜ੍ਹ 23 ਦਸੰਬਰ 2021: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਵੀਰਵਾਰ ਨੂੰ ਇੱਕ ਉੱਚ-ਪੱਧਰੀ ਮੀਟਿੰਗ ਕਰਨਗੇ ਅਤੇ ਓਮੀਕਰੋਨ (Omicron) ਦੇ ਦੇਸ਼ ਵਿੱਚ ਵੱਧ ਰਹੇ ਮਾਮਲਿਆਂ ਦੇ ਵਿਚਕਾਰ ਇਸਦੀ ਮੌਜੂਦਾ ਸਥਿਤੀ ਦੀ ਸਮੀਖਿਆ ਕਰਨਗੇ, ਜੋ ਕਿ ਕੋਰੋਨਾ ਵਾਇਰਸ (Corona) ਦੇ ਇੱਕ ਨਵੇਂ ਰੂਪ ਹਨ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸ਼ਾਮ ਕਰੀਬ 6.30 ਵਜੇ ਦੇਸ਼ ‘ਚ ਇਸ ਵਿਸ਼ਵਵਿਆਪੀ ਮਹਾਮਾਰੀ ਦੀ ਸਥਿਤੀ ਦੀ ਸਮੀਖਿਆ ਕਰਨਗੇ। ਇਹ ਬੈਠਕ ਅਜਿਹੇ ਸਮੇਂ ‘ਚ ਹੋ ਰਹੀ ਹੈ ਜਦੋਂ ਭਾਰਤ ‘ਚ ਓਮੀਕਰੋਨ (Omicron) ਦੇ 236 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚੋਂ 104 ਲੋਕ ਇਨਫੈਕਸ਼ਨ ਮੁਕਤ ਹੋ ਗਏ ਹਨ ਜਾਂ ਹੋਰ ਥਾਵਾਂ ‘ਤੇ ਚਲੇ ਗਏ ਹਨ। ਇਹ ਮਾਮਲੇ 16 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਸਾਹਮਣੇ ਆਏ ਹਨ।