ਚੰਡੀਗੜ੍ਹ, 02 ਜੂਨ, 2024: ਮੌਸਮ ਵਿਭਾਗ ਨੇ ਇਸ ਸਾਲ ਭਿਆਨਕ ਗਰਮੀ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮਈ ਮਹੀਨੇ ਵਿੱਚ ਤਾਪਮਾਨ 50 ਤੋਂ ਪਾਰ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਅੱਜ ਗਰਮੀ ਨਾਲ ਨਜਿੱਠਣ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਬਾਰੇ ਸਮੀਖਿਆ ਬੈਠਕ ਕਰਨਗੇ। ਸੂਤਰਾਂ ਦੀ ਮੰਨੀਏ ਤਾਂ ਉਹ ਅੱਜ ਵੱਖ-ਵੱਖ ਵਿਸ਼ਿਆਂ ‘ਤੇ ਸੱਤ ਬੈਠਕਾਂ ਕਰਨਗੇ।
ਸੂਤਰ ਮੁਤਾਬਕ ਪ੍ਰਧਾਨ ਮੰਤਰੀ ਮੋਦੀ (PM Narendra Modi) ਅੱਜ ਵੱਖ-ਵੱਖ ਵਿਸ਼ਿਆਂ ‘ਤੇ ਸੱਤ ਬੈਠਕਾਂ ਕਰਨਗੇ। ਚੱਕਰਵਾਤ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲੈਣ ਲਈ ਪਹਿਲੀ ਬੈਠਕ ਕੀਤੀ ਜਾਵੇਗੀ। ਇਸ ਦੌਰਾਨ ਉੱਤਰ-ਪੂਰਬੀ ਸੂਬਿਆਂ ਦੀ ਸਥਿਤੀ ‘ਤੇ ਵਿਸ਼ੇਸ਼ ਤੌਰ ‘ਤੇ ਚਰਚਾ ਕੀਤੀ ਜਾਵੇਗੀ। ਫਿਰ, ਉਹ ਦੇਸ਼ ਵਿੱਚ ਗਰਮੀ ਦੀ ਸਥਿਤੀ ਦੀ ਸਮੀਖਿਆ ਕਰਨ ਲਈ ਇੱਕ ਬੈਠਕ ਕਰਨਗੇ। ਉਹ ਵਿਸ਼ਵ ਵਾਤਾਵਰਨ ਦਿਵਸ ਨੂੰ ਵੱਡੇ ਪੱਧਰ ‘ਤੇ ਮਨਾਉਣ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਬੈਠਕ ਕਰਨਗੇ। ਇਸ ਤੋਂ ਬਾਅਦ ਉਹ 100 ਦਿਨਾਂ ਦੇ ਪ੍ਰੋਗਰਾਮ ਦੇ ਏਜੰਡੇ ਦੀ ਸਮੀਖਿਆ ਕਰਨ ਲਈ ਇੱਕ ਲੰਮਾ ਮੰਥਨ ਕਰਨਗੇ।