July 7, 2024 4:15 pm
PM Narendra Modi

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੁਪਹਿਰ ਵਲਾਦੀਮੀਰ ਪੁਤਿਨ ਨਾਲ ਕਰਨਗੇ ਗੱਲਬਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi0 ਅੱਜ ਦੁਪਹਿਰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਕਰਨਗੇ। ਪੀ.ਐਮ ਮੋਦੀ ਨੇ ਇਸ ਤੋਂ ਪਹਿਲਾਂ ਸਵੇਰੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ (Volodymyr Zelensky) ਨਾਲ ਵੀ ਗੱਲ ਕੀਤੀ। ਪੀ.ਐਮ ਮੋਦੀ ਅਤੇ ਜ਼ੇਲੇਂਸਕੀ ਵਿਚਾਲੇ ਕੀ ਗੱਲਬਾਤ ਹੋਈ, ਇਹ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਪੀ.ਐਮ ਮੋਦੀ ਦੀ ਪੁਤਿਨ ਅਤੇ ਜ਼ੇਲੇਂਸਕੀ ਨਾਲ ਗੱਲਬਾਤ ਅਜਿਹੇ ਸਮੇਂ ਹੋ ਰਹੀ ਹੈ ਜਦੋਂ ਭਾਰਤ ਰੂਸ ਦੇ ਹਮਲੇ ਨਾਲ ਸਭ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਪੂਰਬੀ ਯੂਰਪੀ ਦੇਸ਼ ਯੂਕਰੇਨ ਤੋਂ ਵਿਦਿਆਰਥੀਆਂ ਸਮੇਤ ਆਪਣੇ ਨਾਗਰਿਕਾਂ ਨੂੰ ਕੱਢਣ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ।

ਰੂਸ ਅਤੇ ਯੂਕਰੇਨ (Russia and Ukraine) ਵਿਚਾਲੇ ਜੰਗ ਛਿੜਨ ਤੋਂ ਬਾਅਦ ਮੋਦੀ ਅਤੇ ਪੁਤਿਨ ਵਿਚਾਲੇ ਇਹ ਤੀਜੀ ਮੁਲਾਕਾਤ ਹੋਵੇਗੀ ਜਦੋਂਕਿ ਜ਼ੇਲੇਨਸਕੀ (Volodymyr Zelensky)  ਦੂਜੀ ਵਾਰ ਉਨ੍ਹਾਂ ਨਾਲ ਗੱਲਬਾਤ ਕਰਨਗੇ। ਇਸ ਤੋਂ ਪਹਿਲਾਂ ਜ਼ੇਲੇਂਸਕੀ ਅਤੇ ਮੋਦੀ ਵਿਚਾਲੇ 26 ਜਨਵਰੀ ਨੂੰ ਫੋਨ ‘ਤੇ ਗੱਲਬਾਤ ਹੋਈ ਸੀ। ਭਾਰਤ ਨੇ ਰੂਸ ਅਤੇ ਯੂਕਰੇਨ ਦੇ ਚੋਟੀ ਦੇ ਨੇਤਾਵਾਂ ਨੂੰ ਜੰਗ ਨੂੰ ਤੁਰੰਤ ਖਤਮ ਕਰਨ ਅਤੇ ਗੱਲਬਾਤ ਅਤੇ ਕੂਟਨੀਤੀ ਰਾਹੀਂ ਮਤਭੇਦਾਂ ਨੂੰ ਹੱਲ ਕਰਨ ਦੀ ਅਪੀਲ ਕੀਤੀ ਹੈ।