Site icon TheUnmute.com

PM ਨਰਿੰਦਰ ਮੋਦੀ ਦੀ ਅੱਜ ਪਟਿਆਲਾ ਵਿਖੇ ਚੋਣ ਰੈਲੀ, ਸੁਰੱਖਿਆ ਦੇ ਸਖ਼ਤ ਪ੍ਰਬੰਧ

PM Narendra Modi

ਚੰਡੀਗੜ੍ਹ, 23 ਮਈ 2024: ਪੰਜਾਬ ‘ਚ ਲੋਕ ,ਸਭਾ ਚੋਣਾਂ ਦਾ ਮਾਹੌਲ ਭਖਿਆ ਹੋਇਆ ਹੈ | ਜਿਵੇਂ-ਜਿਵੇਂ ਵੋਟਾਂ ਦੀ ਤਾਰੀਖ਼ ਨੇੜੇ ਆਉਂਦੇ ਹੀ ਹਰਿਆਣਾ, ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਹਰਿਆਣਾ ‘ਚ ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ। ਅੱਜ ਕਾਂਗਰਸ ਆਗੂ ਪ੍ਰਿਅੰਕਾ ਗਾਂਧੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਰੈਲੀ ਲਈ ਪਹੁੰਚ ਰਹੇ ਹਨ।

ਪੀਐਮ ਨਰਿੰਦਰ ਮੋਦੀ (PM Narendra Modi) ਦੀ ਪਟਿਆਲਾ ਵਿੱਚ ਅੱਜ ਰੈਲੀ ਕਰਨਗੇ ਅਤੇ ਭਾਜਪਾ ਉਮੀਦਵਾਰ ਦੇ ਹੱਕ ‘ਚ ਵੋਟ ਮੰਗਣਗੇ । ਪੀਐਮ ਮੋਦੀ ਦੀ ਆਮਦ ਨੂੰ ਲੈ ਕੇ ਪੰਜਾਬ ‘ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਪਟਿਆਲਾ ਸਮੇਤ ਮੋਹਾਲੀ ਹਵਾਈ ਅੱਡੇ ਦੇ 5 ਕਿਲੋਮੀਟਰ ਦੇ ਘੇਰੇ ਨੂੰ ਨੋ ਫਲਾਇੰਗ ਜ਼ੋਨ ਐਲਾਨਿਆ ਗਿਆ ਹੈ।

Exit mobile version