Site icon TheUnmute.com

PM Modi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਹੀ ਸੰਸਦ ਮੈਂਬਰਾਂ ਨੂੰ ਲਗਾਈ ਝਾੜ

winter session

ਚੰਡੀਗੜ੍ਹ 07 ਦਸੰਬਰ 2021: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narinder Modi) ਨੇ ਸੰਸਦ ਦੇ ਸਰਦ ਰੁੱਤ ਇਜਲਾਸ (winter session) ਵਿੱਚ ਘੱਟ ਹਾਜ਼ਰੀ ਲਈ ਭਾਜਪਾ ਸੰਸਦ ਮੈਂਬਰਾਂ ਨੂੰ ਫੁਟਕਾਰ ਲਗਾਈ ਹੈ। ਪਾਰਟੀ ਦੇ ਸੰਸਦ ਮੈਂਬਰਾਂ ਨੂੰ ਚੇਤਾਵਨੀ ਦਿੰਦੇ ਹੋਏ ਪੀਐਮ ਮੋਦੀ ਨੇ ਕਿਹਾ ਕਿ ਉਹ ਨਿਯਮਿਤ ਤੌਰ ‘ਤੇ ਸਦਨ ਵਿੱਚ ਮੌਜੂਦ ਰਹਿਣ ਅਤੇ ਆਪਣਾ ਵਿਵਹਾਰ ਬਦਲ ਲੈਣ ਨਹੀਂ ਤਾਂ ਸਾਨੂੰ ਬਦਲਾਅ ਕਰਨਾ ਪਵੇਗਾ।ਉਨ੍ਹਾਂ ਨੇ ਕਿਹਾ ਕਿ ਇਸ ਤਰਾਂ ਵਾਰ-ਵਾਰ ਕਹਿਣਾ ਚੰਗਾ ਨਹੀਂ ਲੱਗਦਾ ਕਿਉਂਕਿ ਤੁਸੀਂ ਬੱਚੇ ਨਹੀਂ ਹੋ | ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਦੁਆਰਾ ਮੰਗਲਵਾਰ ਨੂੰ ਸਵੇਰੇ ਭਾਜਪਾ ਸੰਸਦੀ ਦਲ ਦੀ ਬੈਠਕ ‘ਚ ਇਹ ਗੱਲ ਕਹੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narinder Modi) ਦੁਆਰਾ ਸੰਸਦ ਮੈਂਬਰਾਂ ਨੂੰ ਕਈ ਵਾਰ ਸੰਸਦ ‘ਚ ਨਿਯਮਿਤ ਤੌਰ ‘ਤੇ ਮੌਜੂਦ ਰਹਿਣ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ ਵੀ ਪ੍ਰਧਾਨ ਮੰਤਰੀ ਲੋਕ ਸਭਾ ਵਿੱਚ ਭਾਜਪਾ ਸੰਸਦ ਮੈਂਬਰਾਂ ਦੀ ਘੱਟ ਹਾਜ਼ਰੀ ਬਾਰੇ ਕਈ ਵਾਰ ਕਹਿ ਚੁੱਕੇ ਹਨ।ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਦੁਆਰਾ ਮੰਗਲਵਾਰ ਨੂੰ ਸਵੇਰੇ ਭਾਜਪਾ ਸੰਸਦੀ ਦਲ ਦੀ ਬੈਠਕ ‘ਚ ਇਹ ਗੱਲ ਕਹੀ।

Exit mobile version