July 7, 2024 6:39 pm
Nepal

PM ਪ੍ਰਚੰਡ ਨੇ ਜਹਾਜ਼ ਹਾਦਸੇ ‘ਚ ਮਾਰੇ ਗਏ ਯਾਤਰੀਆਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ, ਲਾਸ਼ਾਂ ਜਲਦ ਸੌਂਪਣ ਦਾ ਦਿੱਤਾ ਭਰੋਸਾ

ਚੰਡੀਗੜ੍ਹ 19 ਜਨਵਰੀ 2023: ਨੇਪਾਲ (Nepal) ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਪ੍ਰਚੰਡ ਨੇ ਵੀਰਵਾਰ ਨੂੰ ਯੇਤੀ ਏਅਰਲਾਈਨ ਦੇ ਜਹਾਜ਼ ਹਾਦਸੇ ‘ਚ ਮਾਰੇ ਗਏ ਯਾਤਰੀਆਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਇੱਸ ਦੌਰਾਨ ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਭਰੋਸਾ ਦਿੱਤਾ ਕਿ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੀਆਂ ਲਾਸ਼ਾਂ ਜਲਦੀ ਹੀ ਉਨ੍ਹਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ। ਉਨ੍ਹਾਂ ਇਸ ਸਬੰਧੀ ਕਾਰਵਾਈ ਤੇਜ਼ ਕਰਨ ਦੇ ਆਦੇਸ਼ ਵੀ ਦਿੱਤੇ ਹਨ ।

ਜ਼ਿਕਰਯੋਗ ਹੈ ਕਿ 15 ਜਨਵਰੀ ਨੂੰ ਨੇਪਾਲ ਦੇ ਪੋਖਰਾ ‘ਚ ਯੇਤੀ ਏਅਰਲਾਈਨ ਦਾ ਜਹਾਜ਼ ਹਾਦਸਾਗ੍ਰਸਤ ਹੋ ਗਿਆ ਸੀ। ਇਸ ਘਟਨਾ ਵਿੱਚ ਜਹਾਜ਼ ਵਿੱਚ ਸਵਾਰ ਸਾਰੇ 72 ਯਾਤਰੀਆਂ ਦੀ ਮੌਤ ਹੋ ਗਈ ਹੈ। ਹਾਲਾਂਕਿ ਬੁੱਧਵਾਰ ਤੱਕ 71 ਲਾਸ਼ਾਂ ਮਿਲੀਆਂ ਸਨ ਅਤੇ ਅਜੇ ਵੀ ਇੱਕ ਲਾਪਤਾ ਦੀ ਭਾਲ ਕੀਤੀ ਜਾ ਰਹੀ ਹੈ |