PM ਜੀ,1600 ਕਰੋੜ ਰੁਪਏ ਕੁਝ ਨਹੀਂ ਕਰਨਗੇ, ਘੱਟੋ-ਘੱਟ 20 ਹਜ਼ਾਰ ਕਰੋੜ ਦੀ ਅੰਤਰਿਮ ਰਾਹਤ ਦਿਓ: ਹਰਦੀਪ ਸਿੰਘ ਮੁੰਡੀਆਂ

10 ਸਤੰਬਰ 2025: ਪੰਜਾਬ ਦੇ ਮਾਲ ਅਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ (Hardeep Singh Mundian) ਨੇ ਕਿਹਾ ਕਿ ਪੰਜਾਬ ਲਈ ਐਲਾਨੇ ਗਏ 1600 ਕਰੋੜ ਰੁਪਏ ਭਿਆਨਕ ਹੜ੍ਹਾਂ ਦਾ ਸਾਹਮਣਾ ਕਰ ਰਹੇ ਸੂਬੇ ਲਈ ਨਾਕਾਫ਼ੀ ਹਨ ਅਤੇ ਕਿਹਾ ਕਿ ਘੱਟੋ-ਘੱਟ 20 ਹਜ਼ਾਰ ਕਰੋੜ ਰੁਪਏ ਦੀ ਅੰਤਰਿਮ ਰਾਹਤ ਜਾਰੀ ਕੀਤੀ ਜਾਣੀ ਚਾਹੀਦੀ ਹੈ ਅਤੇ 60 ਹਜ਼ਾਰ ਕਰੋੜ ਰੁਪਏ ਦੇ ਰੋਕੇ ਹੋਏ ਫੰਡ ਜਾਰੀ ਕੀਤੇ ਜਾਣੇ ਚਾਹੀਦੇ ਹਨ। 80,000 ਕਰੋੜ ਰੁਪਏ ਦੀ ਮੰਗ ਦੇ ਮੁਕਾਬਲੇ ਸਿਰਫ਼ 1600 ਕਰੋੜ ਰੁਪਏ ਦੇਣਾ ਅਨਾਜ ਸਪਲਾਈ ਕਰਨ ਵਾਲੇ ਸੂਬੇ ਨਾਲ ਇੱਕ ਭੈੜਾ ਮਜ਼ਾਕ ਹੈ।

Read More: ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ 23,015 ਵਿਅਕਤੀਆਂ ਨੂੰ ਕੱਢਿਆ ਗਿਆ ਬਾਹਰ: ਹਰਦੀਪ ਸਿੰਘ ਮੁੰਡੀਆਂ

Scroll to Top