Site icon TheUnmute.com

PMIDC ਵੱਲੋਂ ਸਿਖਲਾਈ ਸੰਬੰਧੀ ਨੇ ਹੁਡਕੋ ਨਾਲ ਸਮਝੌਤਾ ਸਹੀਬੱਧ

PMIDC

ਚੰਡੀਗੜ੍ਹ, 22 ਨਵੰਬਰ 2024: ਪੰਜਾਬ ਮਿਉਂਸਪਲ ਬੁਨਿਆਦੀ ਢਾਂਚਾ ਵਿਕਾਸ ਕੰਪਨੀ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਕੰਮਕਾਜ ਨੂੰ ਹੋਰ ਦਰੁਸਤ ਅਤੇ ਮਜ਼ਬੂਤ ​​ਬਣਾਉਣ ਅਤੇ ਪੰਜਾਬ ਦੇ ਸ਼ਹਿਰਾਂ ਅਤੇ ਕਸਬਿਆਂ ਦੇ ਸਮੁੱਚੇ ਵਿਕਾਸ ਲਈ ਕੇਂਦਰੀ ਮਕਾਨ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਨਾਲ ਹਾਊਸਿੰਗ ਐਂਡ ਅਰਬਨ ਡਿਵੈਲਪਮੈਂਟ ਕਾਰਪੋਰੇਸ਼ਨ ਲਿਮਟਿਡ (ਹੁਡਕੋ) ਨਾਲ ਸਮਝੌਤਾ ਕੀਤਾ ਹੈ।

ਪੰਜਾਬ ਮਿਉਂਸਪਲ ਬਿਲਡਿੰਗ, ਸੈਕਟਰ-35 ‘ਚ ਵਿਖੇ PMIDC ਦੇ ਸੀ.ਈ.ਓ ਦੀਪਤੀ ਉੱਪਲ ਅਤੇ ਹੁਡਕੋ ਡਾਇਰੈਕਟਰ ਕਾਰਪੋਰੇਟ ਪਲੈਨਿੰਗ ਐਮ. ਨਾਗਰਾਜ ਨੇ ਸਮਝੌਤੇ ‘ਤੇ ਹਸਤਾਖਰ ਕੀਤੇ। ਇਸ ਉਪਰੰਤ ਦੀਪਤੀ ਉੱਪਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਰਵਜੋਤ ਸਿੰਘ ਦੀ ਅਗਵਾਈ ਹੇਠ ਸ਼ਹਿਰ ਨੂੰ ਵਧੀਆ ਅਤੇ ਮਿਆਰੀ ਸੇਵਾਵਾਂ ਪ੍ਰਦਾਨ ਕਰਨ ਲਈ ਵਿਭਾਗ ਦੇ ਕੰਮਕਾਜ ‘ਚ ਸੁਧਾਰ ਕੀਤਾ ਜਾ ਰਿਹਾ ਹੈ |

ਇਸਨ ਮੌਕੇ ਉੱਪਲ ਨੇ ਕਿਹਾ ਕਿ ਇਹ ਸਮਝੌਤਾ ਸਿਖਲਾਈ ਅਤੇ ਸਮਰੱਥਾ ਨਿਰਮਾਣ ਦੇ ਖੇਤਰ ‘ਚ ਨੇੜਲਾ ਸਹਿਯੋਗ ਵਿਕਸਿਤ ਕਰੇਗਾ। ਹੁਡਕੋ ਦਾ ਹਿਊਮਨ ਸੈਟਲਮੈਂਟਸ ਮੈਨੇਜਮੈਂਟ ਇੰਸਟੀਚਿਊਟ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਸਹਿਯੋਗ ਨਾਲ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਏਗਾ।

Exit mobile version