July 2, 2024 10:52 pm
Kapurthala

ਕਪੂਰਥਲਾ ਵਿਖੇ ਭਿਆਨਕ ਸੜਕ ਹਾਦਸੇ ‘ਚ ਪੁਲਿਸ ਮੁਲਜ਼ਮ ਦੀ ਮੌਤ, ਇੱਕ ਗੰਭੀਰ ਜ਼ਖਮੀ

ਚੰਡੀਗੜ੍ਹ 30 ਦਸੰਬਰ 2022: ਪੰਜਾਬ ਦੇ ਕਪੂਰਥਲਾ (Kapurthala) ਸ਼ਹਿਰ ਵਿਖੇ ਇਕ ਭਿਆਨਕ ਸੜਕ ਹਾਦਸੇ ਵਿੱਚ ਇੱਕ ਪੁਲਿਸ ਮੁਲਜ਼ਮ ਦੀ ਮੌਤ ਹੋ ਗਿਆ ਅਤੇ ਇੱਕ ਗੰਭੀਰ ਜ਼ਖਮੀ ਹੋ ਗਿਆ | ਦੱਸਿਆ ਜਾ ਰਿਹਾ ਹੈ ਕਿ ਕਪੂਰਥਲਾ ਦੇ ਰਮਣੀਕ ਚੌਕ ਨੇੜੇ ਦੇਰ ਰਾਤ ਇੱਕ ਤੇਜ਼ ਰਫ਼ਤਾਰ ਕ੍ਰੇਟਾ ਕਾਰ ਇੱਕ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਕਾਰ ਚਾਲਕ ਪੁਲਿਸ ਮੁਲਾਜ਼ਮ ਆਕਾਸ਼ਦੀਪ (27) ਦੀ ਮੌਕੇ ’ਤੇ ਹੀ ਮੌਤ ਹੋ ਗਈ। ਕਾਰ ‘ਚ ਸਵਾਰ ਉਸ ਦਾ ਸਾਥੀ ਯੁੱਧਵੀਰ ਗੰਭੀਰ ਜ਼ਖਮੀ ਹੋ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਯੁੱਧਵੀਰ ਕੱਲ੍ਹ ਹੀ ਵਿਦੇਸ਼ ਤੋਂ ਪਰਤੇ ਸਨ। ਉਸ ਦਾ ਲੁਧਿਆਣਾ ਦੇ ਡੀਐਮਸੀ ਵਿੱਚ ਇਲਾਜ ਚੱਲ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਪੁਲਿਸ ਮੁਲਾਜ਼ਮ ਅਕਾਸ਼ਦੀਪ ਸਾਲ 2019 ਵਿੱਚ ਆਪਣੇ ਪਿਤਾ ਦੀ ਥਾਂ ਪੁਲਿਸ ਵਿਭਾਗ ਵਿੱਚ ਭਰਤੀ ਹੋਇਆ ਸੀ। ਉਹ ਆਮ ਆਦਮੀ ਪਾਰਟੀ ਦੇ ਆਗੂ ਜੋਗਿੰਦਰ ਮਾਨ ਲਈ ਗੰਨਮੈਨ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਪਤਨੀ ਦੇ ਗੰਨਮੈਨ ਵਜੋਂ ਵੀ ਕੰਮ ਕਰ ਚੁੱਕੇ ਹਨ।

ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਚਾਲਕ ਅਕਾਸ਼ਦੀਪ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਸ ਦੇ ਸਾਥੀ ਯੁੱਧਵੀਰ ਸਿੰਘ ਨੂੰ ਜ਼ਖ਼ਮੀ ਹਾਲਤ ਵਿੱਚ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਬਾਅਦ ਵਿਚ ਡਾਕਟਰਾਂ ਨੇ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਰੈਫਰ ਕਰ ਦਿੱਤਾ। ਉਸ ਦਾ ਲੁਧਿਆਣਾ ਦੇ ਡੀਐਮਸੀ ਵਿੱਚ ਇਲਾਜ ਚੱਲ ਰਿਹਾ ਹੈ।