Site icon TheUnmute.com

ਪੁਲਿਸ ਪ੍ਰਸ਼ਾਸਨ ਨੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਪਰਿਵਾਰਕ ਮੈਂਬਰਾਂ ਨਾਲ ਕੀਤੀ ਗੱਲਬਾਤ

Sudhir Suri

ਅੰਮ੍ਰਿਤਸਰ 05 ਨਵੰਬਰ 2022: ਸ਼ਿਵ ਸੈਨਾ ਨੇਤਾ ਸੁਧੀਰ ਸੂਰੀ (Sudhir Suri) ਦੇ ਕਤਲ ਤੋਂ ਬਾਅਦ ਸ਼ਿਵ ਸੈਨਾ ਆਗੂ ਵਲੋਂ ਦੋਸ਼ੀਆਂ ਖ਼ਿਲਾਫ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ | ਇਸਦੇ ਨਾਲ ਹੀ ਪੁਲਿਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਸੁਧੀਰ ਸੂਰੀ ਦਾ ਸਸਕਾਰ ਕੀਤਾ ਜਾਵੇ, ਲੇਕਿਨ ਸੁਧੀਰ ਸੂਰੀ ਦੇ ਪਰਿਵਾਰਿਕ ਮੈਂਬਰ ”ਤੇ ਹਿੰਦੂ ਜਥੇਬੰਦੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਾਡੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਅਸੀਂ ਸਸਕਾਰ ਨਹੀਂ ਕਰਾਂਗੇ |

ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹਿੰਦੂ ਸੰਗਠਨਾਂ ਨੇ ਦੱਸਿਆ ਕਿ ਸੁਧੀਰ ਸੂਰੀ ਦੇ ਪਰਿਵਾਰ ਨੇ ਤਿੰਨ ਮੰਗਾਂ ਪੁਲਿਸ ਪ੍ਰਸ਼ਾਸਨ ਅੱਗੇ ਰੱਖੀਆਂ ਹਨ, ਜਿਸ ਵਿੱਚ ਉਨ੍ਹਾਂ ਕਿਹਾ ਕਿ ਇੱਕ ਤਾਂ ਸੁਧੀਰ ਸੂਰੀ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ ਅਤੇ ਦੁੱਜਾ ਉਕਤ ਪੁਲਿਸ ਅਧਿਕਾਰੀਆਂ ‘ਤੇ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਇਸ ਦੇ ਨਾਲ ਹੀ ਸੁਧੀਰ ਸੂਰੀ ਦੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਪ੍ਰਸ਼ਾਸਨ ਪਰਿਵਾਰ ਦੀਆਂ ਇਹ ਮੰਗਾਂ ਮੰਨਦੀ ਹੈ ਤਾਂ ਉਹ ਸੁਧੀਰ ਸੂਰੀ ਦਾ ਸਸਕਾਰ ਕਰਨਗੇ ਨਹੀਂ ਤਾਂ ਸੁਧੀਰ ਸੂਰੀ ਦੇ ਘਰ ਦੇ ਬਾਹਰ ਬੈਠ ਕੇ ਇਸੇ ਤਰੀਕੇ ਹੀ ਪ੍ਰਦਰਸ਼ਨ ਜਾਰੀ ਰਹੇਗਾ |

Exit mobile version