Medical Store

ਅਬੋਹਰ ‘ਚ ਪੁਲਿਸ ਤੇ ਸਿਹਤ ਵਿਭਾਗ ਦੀ ਛਾਪੇਮਾਰੀ, ਮੈਡੀਕਲ ਸਟੋਰ ਕੀਤਾ ਸੀਲ

ਅਬੋਹਰ, 18 ਸਤੰਬਰ 2023: ਅੱਜ ਅਬੋਹਰ ਦੇ ਵਿਚ ਪੁਲਿਸ ਅਤੇ ਸਿਹਤ ਵਿਭਾਗ ਦੇ ਡਰੱਗ ਇੰਸਪੈਕਟਰ ਸਮੇਤ ਟੀਮ ਨਾਲ ਸਾਂਝੇ ਤੌਰ ‘ਤੇ ਛਾਪਾਮਾਰੀ ਕੀਤੀ ਗਈ ਹੈ, ਇਸ ਦੌਰਾਨ ਦੌਰਾਨ ਨਵੀਂ ਆਬਾਦੀ ਇਲਾਕੇ ਵਿਚ ਗਲੀ ਨੰਬਰ -2 ਦੇ ਵਿੱਚ ਇੱਕ ਮੈਡੀਕਲ ਸਟੋਰ (Medical Store) ਨੂੰ ਸੀਲ ਕੀਤਾ ਗਿਆ ਹੈ | ਦੱਸਿਆ ਜਾ ਰਿਹਾ ਹੈ ਕਿ ਕੁਝ ਸ਼ੱਕੀ ਦਵਾਈਆਂ ਬਰਾਮਦ ਹੋਈਆਂ ਹਨ, ਜੋ ਬਿਨਾਂ ਕਿਸੇ ਰਿਕਾਰਡ ਤੋਂ ਵੇਚੀਆਂ ਜਾ ਰਹੀਆਂ ਸਨ, ਫਿਲਹਾਲ ਮੈਡੀਕਲ ਸਟੋਰ ਨੂੰ ਸੀਲ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |

Scroll to Top