ਚੰਡੀਗੜ੍ਹ, 18 ਮਾਰਚ 2023: ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਤੋਂ ਬਾਅਦ ਜਿੱਥੇ ਪੂਰੇ ਪੰਜਾਬ ਭਰ ਵਿੱਚ ਪੁਲਿਸ ਵੱਲੋਂ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ, ਉੱਥੇ ਹੀ ਪਟਿਆਲਾ (Patiala) ਦੇ ਹਲਕਾ ਨਾਭਾ, ਸਮਾਣਾ ਅਤੇ ਰਾਜਪੁਰਾ ਵਿਖੇ ਵੀ ਪੁਲਿਸ ਵੱਲੋਂ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ |
ਪਟਿਆਲਾ (Patiala) ਵਿਖੇ ਪੁਲਿਸ ਅਤੇ ਪੈਰਾਮਿਲਟਰੀ ਫੋਰਸਾਂ ਵੱਲੋਂ ਅੱਜ ਫਲੈਗ ਮਾਰਚ ਕੀਤਾ ਗਿਆ ਹੈ | ਉਥੇ ਸਮਾਣਾ ਵਿਖੇ ਵੱਖ-ਵੱਖ ਥਾਵਾਂ ਤੇ ਪੁਲਿਸ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਕੀਤੀ ਗਈ ਉਥੇ ਹੀ ਪੁਲਿਸ ਵੱਲੋਂ ਰਾਜਪੁਰਾ ਵਿਖੇ ਵੀ ਫਲੈਗ ਮਾਰਚ ਕੱਢਿਆ ਅਤੇ ਲੋਕਾਂ ਨੂੰ ਅਮਨ ਸ਼ਾਂਤੀ ਬਣਾ ਕੇ ਰੱਖਣ ਦੀ ਅਪੀਲ ਕੀਤੀ ਹੈ |