July 7, 2024 11:23 pm
Debate

ਪੁਲਿਸ ਆਮ ਲੋਕਾਂ ਨੂੰ ਖੁੱਲ੍ਹੀ ਬਹਿਸ ‘ਚ ਵੜਨ ਹੀ ਨਹੀਂ ਦੇ ਰਹੀ: ਸੁਨੀਲ ਜਾਖੜ

ਚੰਡੀਗੜ੍ਹ, 01 ਨਵੰਬਰ 2023: ਅੱਜ ਲੁਧਿਆਣਾ (Ludhiana) ‘ਚ ਹੋਣ ਜਾ ਰਹੀ ਖੁੱਲ੍ਹੀ ਬਹਿਸ (Debate) ’ਮੈਂ’ਤੁਸੀਂ ਪੰਜਾਬ ਬੋਲਦਾ ਹਾਂ’ ‘ਚ ਕੌਣ ਭਾਗ ਲਵੇਗਾ, ਇਸ ਨੂੰ ਲੈ ਕੇ ਅਜੇ ਭੰਬਲਭੂਸਾ ਬਣਿਆ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਬਹਿਸ ਵਿੱਚ ਹਿੱਸਾ ਲੈਣ ਲਈ ਲੁਧਿਆਣਾ ਪਹੁੰਚ ਗਏ ਹਨ।

ਦੂਜੇ ਪਾਸੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰਦਿਆਂ ਆਪਣੀ ਪ੍ਰਤੀਕਿਰਿਆ ਦਿੱਤੀ ਕਿ ਪੁਲਿਸ ਆਮ ਲੋਕਾਂ ਨੂੰ ਬਹਿਸ (Debate) ਵਿਚ ਵੜਨ ਹੀ ਨਹੀਂ ਦੇ ਰਹੀ। ਜੇਕਰ ਤੁਸੀਂ ਇਹ ਕੁਝ ਹੀ ਕਰਨਾ ਸੀ ਤਾਂ ਬਿਨਾਂ ਵਰਦੀ ਪੁਲਿਸ ਨੂੰ ਦਰਸ਼ਕਾਂ ਵਾਲੀ ਥਾਂ ਬਿਠਾ ਕੇ ਇਹ ਪ੍ਰੋਗਰਾਮ ਪੁਲਿਸ ਅਕਾਦਮੀ ਫਿਲੌਰ ਵਿੱਚ ਕਰ ਲੈਣਾ ਸੀ। ਨਾ ਲੁਧਿਆਣਾ ਸ਼ਹਿਰ ਸੀਲ ਕਰਨ ਦੀ ਲੋੜ ਸੀ ਨਾ ਪੰਜਾਬੀਆਂ ਨੂੰ ਖੱਜਲ ਹੋਣਾ ਪੈਂਦਾ। ਇਸਦੇ ਨਾਲ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਮਜੀਠੀਆ ਨੇ ਆਮ ਲੋਕਾਂ ਅਤੇ ਮੀਡੀਆ ਦੇ ਦਾਖ਼ਲੇ ‘ਤੇ ਪਾਬੰਦੀ ਨੂੰ ਲੈ ਕੇ ਵਿਰੋਧ ਕੀਤਾ ਹੈ |