ਗੋਲਡੀ ਬਰਾੜ ਦੇ ਮਾਪਿਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ, ਜਾਣੋ ਕਾਰਨ

27 ਜਨਵਰੀ 2026: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Punjabi singer sidhu moosewala) ਦੇ ਕਤਲ ਦੇ ਮੁੱਖ ਸਾਜ਼ਿਸ਼ਘਾੜੇ ਗੈਂਗਸਟਰ ਗੋਲਡੀ ਬਰਾੜ ਦੇ ਮਾਪਿਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸ੍ਰੀ ਮੁਕਤਸਰ ਸਾਹਿਬ ਪੁਲਿਸ ਸਟੇਸ਼ਨ ਦੀ ਪੁਲਿਸ ਨੇ ਦੋ ਸਾਲ ਪੁਰਾਣੇ ਇੱਕ ਮਾਮਲੇ ਦੇ ਸਬੰਧ ਵਿੱਚ ਇਹ ਗ੍ਰਿਫ਼ਤਾਰੀਆਂ ਕੀਤੀਆਂ ਹਨ। ਗੈਂਗਸਟਰ ਦੇ ਮਾਪੇ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨੇੜੇ ਇੱਕ ਹੋਟਲ ਵਿੱਚ ਠਹਿਰੇ ਹੋਏ ਸਨ।

ਉਨ੍ਹਾਂ ਦੀ ਪਛਾਣ ਸ਼ਮਸ਼ੇਰ ਸਿੰਘ ਅਤੇ ਉਸਦੀ ਪਤਨੀ ਪ੍ਰੀਤਪਾਲ (preetpal) ਵਜੋਂ ਹੋਈ ਹੈ। ਜਿਸ ਮਾਮਲੇ ਵਿੱਚ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਸਨ, ਉਸ ਦੀ ਐਫਆਈਆਰ 3 ਦਸੰਬਰ, 2024 ਨੂੰ ਦਰਜ ਕੀਤੀ ਗਈ ਸੀ। ਇਹ ਮਾਮਲਾ ਪਿੰਡ ਉਦੇਕਰਨ ਦੇ ਇੱਕ ਨਿਵਾਸੀ ਦੀ ਸ਼ਿਕਾਇਤ ਦੇ ਆਧਾਰ ‘ਤੇ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 308(4), 351(1) ਅਤੇ 351(3) ਤਹਿਤ ਦਰਜ ਕੀਤਾ ਗਿਆ ਸੀ। ਦੋਵਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Read More: ਗੋਲਡੀ ਬਰਾੜ ਨੂੰ ਭਗੌੜਾ ਕਰਾਰ ਐਲਾਨਿਆ, 30 ਦਿਨਾਂ ਦੇ ਅੰਦਰ ਹੋਵੇ ਪੇਸ਼

ਵਿਦੇਸ਼

Scroll to Top