ਦੌੜਾਕ ਫੌਜਾ ਸਿੰਘ

ਦੌੜਾਕ ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲੇ NRI ਕਰ ਚਾਲਕ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਜਲੰਧਰ, 16 ਜੁਲਾਈ 2025: ਪੰਜਾਬ ਪੁਲਿਸ ਨੇ 114 ਸਾਲਾ ਵਿਸ਼ਵ ਪ੍ਰਸਿੱਧ ਮੈਰਾਥਨ ਦੌੜਾਕ ਫੌਜਾ ਸਿੰਘ ਨਾਲ ਸਬੰਧਤ ਹਿੱਟ ਐਂਡ ਰਨ ਕੇਸ ਨੂੰ ਸਿਰਫ਼ 30 ਘੰਟਿਆਂ ਦੇ ਅੰਦਰ ਸੁਲਝਾ ਕੇ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੰਗਲਵਾਰ ਦੇਰ ਰਾਤ ਇਸ ਮਾਮਲੇ ‘ਚ 30 ਸਾਲਾ ਐਨ.ਆਰ.ਆਈ ਅੰਮ੍ਰਿਤਪਾਲ ਸਿੰਘ ਢਿੱਲੋਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਗ੍ਰਿਫ਼ਤਾਰੀ ਦੇ ਨਾਲ-ਨਾਲ ਅਪਰਾਧ ‘ਚ ਵਰਤੀ ਗਈ ਫਾਰਚੂਨਰ ਕਾਰ (ਪੀਬੀ 20 ਸੀ 7100) ਵੀ ਬਰਾਮਦ ਕਰ ਲਈ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਜਦੋਂ ਮੁਲਜ਼ਮ ਅੰਮ੍ਰਿਤਪਾਲ ਸਿੰਘ ਨੂੰ ਥਾਣੇ ਲਿਆਂਦਾ ਗਿਆ ਅਤੇ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਨੇ ਆਪਣਾ ਜੁਰਮ ਕਬੂਲ ਕਰ ਲਿਆ। ਅੰਮ੍ਰਿਤਪਾਲ ਨੇ ਦੱਸਿਆ ਕਿ ਉਹ ਮੋਬਾਈਲ ਫੋਨ ਵੇਚ ਕੇ ਮੁਕੇਰੀਆ ਤੋਂ ਵਾਪਸ ਆ ਰਿਹਾ ਸੀ। ਜਦੋਂ ਉਹ ਬਿਆਸ ਪਿੰਡ ਨੇੜੇ ਪਹੁੰਚਿਆ ਤਾਂ ਇੱਕ ਬਜ਼ੁਰਗ ਵਿਅਕਤੀ ਦੀ ਉਸਦੀ ਕਾਰ ਨਾਲ ਟੱਕਰ ਹੋ ਗਈ। ਉਸ ਸਮੇਂ ਉਸਨੂੰ ਨਹੀਂ ਪਤਾ ਸੀ ਕਿ ਬਜ਼ੁਰਗ ਫੌਜਾ ਸਿੰਘ ਹੈ। ਜਦੋਂ ਦੇਰ ਰਾਤ ਮੀਡੀਆ ‘ਚ ਹਾਦਸੇ ਦੀ ਖ਼ਬਰ ਆਈ ਤਾਂ ਉਸਨੂੰ ਮਾਮਲੇ ਦੀ ਗੰਭੀਰਤਾ ਦਾ ਅਹਿਸਾਸ ਹੋਇਆ।

ਪੁਲਿਸ ਨੇ ਕਿਹਾ ਕਿ ਮੁਲਜ਼ਮ ਅੰਮ੍ਰਿਤਪਾਲ ਜਲੰਧਰ ਦੇ ਕਰਤਾਰਪੁਰ ਇਲਾਕੇ ਦੇ ਪਿੰਡ ਦਾਸੂਪੁਰ ਦਾ ਰਹਿਣ ਵਾਲਾ ਹੈ। ਹਾਦਸੇ ਤੋਂ ਬਾਅਦ, ਉਹ ਜਲੰਧਰ ਜਾਣ ਦੀ ਬਜਾਏ, ਪਿੰਡ-ਪਿੰਡ ਹੁੰਦੇ ਹੋਏ ਸਿੱਧਾ ਕਰਤਾਰਪੁਰ ਸਥਿਤ ਆਪਣੇ ਘਰ ਚਲਾ ਗਿਆ। ਪੁਲਿਸ ਨੇ ਉਸਦੀ ਲੋਕੇਸ਼ਨ ਟਰੇਸ ਕੀਤੀ ਅਤੇ ਉੱਥੋਂ ਉਸਨੂੰ ਗ੍ਰਿਫ਼ਤਾਰ ਕਰ ਲਿਆ।

ਜਾਂਚ ਦੌਰਾਨ ਇਹ ਖੁਲਾਸਾ ਹੋਇਆ ਕਿ ਫਾਰਚੂਨਰ ਕਾਰ ਕਪੂਰਥਲਾ ਦੇ ਪਿੰਡ ਅਠੌਲੀ ਦੇ ਰਹਿਣ ਵਾਲੇ ਵਰਿੰਦਰ ਸਿੰਘ ਦੇ ਨਾਮ ‘ਤੇ ਰਜਿਸਟਰਡ ਸੀ। ਪੁੱਛਗਿੱਛ ਦੌਰਾਨ ਵਰਿੰਦਰ ਨੇ ਦੱਸਿਆ ਕਿ ਉਸਨੇ ਇਹ ਕਾਰ ਐਨਆਰਆਈ ਅੰਮ੍ਰਿਤਪਾਲ ਸਿੰਘ ਨੂੰ ਵੇਚੀ ਸੀ, ਜੋ ਹਾਲ ਹੀ ‘ਚ ਕੈਨੇਡਾ ਤੋਂ ਵਾਪਸ ਆਇਆ ਹੈ। ਪੁਲਿਸ ਮਾਮਲੇ ਦੀ ਅਗਲੀ ਜਾਂਚ ਕਰ ਰਹੀ ਹੈ |

Read More: Fauja Singh: ਵਿਸ਼ਵ ਪ੍ਰਸਿੱਧ ਸਿੱਖ ਦੌੜਾਕ ਫੌਜਾ ਸਿੰਘ ਦੀ ਕਹਾਣੀ

Scroll to Top