June 29, 2024 1:46 am
Mohali blast case

ਮੋਹਾਲੀ ਬਲਾਸਟ ਮਾਮਲੇ ’ਚ ਪੁਲਿਸ ਨੇ ਸ਼ੱਕੀ ਵਿਅਕਤੀਆਂ ਨੂੰ ਪੁੱਛ ਗਿੱਛ ਲਈ ਕੀਤਾ ਗ੍ਰਿਫ਼ਤਾਰ

ਮੋਹਾਲੀ 10 ਮਈ 2022: (Mohali blast case) ਮੋਹਾਲੀ ਵਿਚ ਬੀਤੇ ਦਿਨੀਂ ਹੋਏ ਧਮਾਕੇ ਦੀ ਤਫ਼ਤੀਸ਼ ਬਾਰੇ ਜਾਣਕਾਰੀ ਦਿੰਦੇ ਹੋਏ ਮੋਹਾਲੀ ਪੁਲੀਸ ਵੱਲੋਂ ਦੱਸਿਆ ਗਿਆ ਕਿ ਇਸ ਕੇਸ ਦੇ ਸਬੰਧ ਵਿਚ ਸੋਹਾਣਾ ਪੁਲਸ ਥਾਣੇ ਵਿਚ ਦਰਜ ਐਫ ਆਈ ਆਰ ਨੰਬਰ 236/22 ਅਧੀਨ ਜਾਂਚ ਕਰਦੇ ਹੋਏ ਇਸ ਕੇਸ ਨਾਲ ਸਬੰਧਤ ਕਈ ਸ਼ੱਕੀ ਵਿਅਕਤੀਆਂ ਨੂੰ ਪੁੱਛ ਗਿੱਛ ਲਈ ਗ੍ਰਿਫ਼ਤਾਰ ਕੀਤਾ ਗਿਆ ਹੈ l ਇਸ ਧਮਾਕੇ ਲਈ ਵਰਤੇ ਗਏ ਲਾਂਚਰ ਨੂੰ ਬਰਾਮਦ ਕਰ ਲਿਆ ਗਿਆ ਹੈ ਅਤੇ ਇਸ ਕੇਸ ਦੇ ਸਬੰਧ ਵਿੱਚ ਮਿਲੇ ਸਮੂਹ ਤੱਥਾਂ ਬਾਰੇ ਬਰੀਕੀ ਨਾਲ ਛਾਣਬੀਣ ਕਰਕੇ ਇਸ ਕੇਸ ਨੂੰ ਹੱਲ ਕਰਨ ਲਈ ਅੱਗੇ ਵਧਿਆ ਜਾ ਰਿਹਾ ਹੈ l