ASI arrested

ਪੁਲਿਸ ਨੇ 10 ਗ੍ਰਾਮ ਹੈਰੋਇਨ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ

19 ਜਨਵਰੀ 2025: ਸਲੇਮ ਟਾਬਰੀ ਥਾਣੇ ਦੀ ਪੁਲਿਸ (police) ਨੇ ਤਿੰਨ ਮੁਲਜ਼ਮਾਂ ਨੂੰ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਥਾਣੇਦਾਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਪੁਲਿਸ ਟੀਮ ਗਸ਼ਤ ਦੌਰਾਨ ਮੈਟਰੋ ਕੱਟ ਦੇ ਨੇੜੇ ਮੌਜੂਦ ਸੀ ਅਤੇ ਉਸੇ ਸਮੇਂ ਇੱਕ ਇਨੋਵਾ ਕਾਰ ਆਈ।

ਜਦੋਂ ਪੁਲਿਸ ਨੇ ਉਕਤ ਇਨੋਵਾ ਕਾਰ ਨੂੰ ਚੈਕਿੰਗ ਲਈ ਰੋਕਿਆ ਤਾਂ ਉਸ ਵਿੱਚ ਤਿੰਨ ਵਿਅਕਤੀ ਬੈਠੇ ਸਨ ਜਿਨ੍ਹਾਂ ਤੋਂ ਪੁਲਿਸ (police) ਨੇ 10 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਿਸ ਨੇ ਮੁਲਜ਼ਮਾਂ ਦੀ ਪਛਾਣ ਬਿੱਟੂ, ਕਰਮਵੀਰ ਸਿੰਘ ਅਤੇ ਪ੍ਰਿਯਾਂਸ਼ੂ ਵਜੋਂ ਕੀਤੀ ਹੈ। ਪੁਲਿਸ ਨੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਤਹਿਤ ਮਾਮਲਾ ਦਰਜ ਕਰ ਲਿਆ ਹੈ। ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Read More: BSF ਤੇ ਪੁਲਿਸ ਨੇ ਹਾਸਲ ਕੀਤੀ ਸਫ਼ਲਤਾ, ਹੈ.ਰੋ.ਇ.ਨ ਦੇ ਪੈਕਟ ਸਮੇਤ 2 ਜਣੇ ਕੀਤੇ ਕਾਬੂ

 

Scroll to Top