ਪੁਲਿਸ ਨੇ ਪਾਕਿਸਤਾਨ ਸਰਹੱਦ ਤੋਂ ਨਸ਼ੀਲੇ ਪਦਾਰਥਾਂ ਦੇ ਗੈਰ-ਕਾਨੂੰਨੀ ਕਾਰੋਬਾਰ ‘ਚ ਸ਼ਾਮਲ ਤਿੰਨ ਤਸਕਰਾਂ ਨੂੰ ਕੀਤਾ ਗ੍ਰਿਫਤਾਰ

18 ਮਈ 2025: ਪੁਲਿਸ (police) ਨੇ ਪੰਜਾਬ ਨਾਲ ਲੱਗਦੀ ਪਾਕਿਸਤਾਨ ਸਰਹੱਦ ਤੋਂ ਨਸ਼ੀਲੇ ਪਦਾਰਥਾਂ ਦੇ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਤਿੰਨੋਂ ਤਸਕਰ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹਨ। ਅੰਮ੍ਰਿਤਸਰ ਸਰਹੱਦ ਪਾਰ (ਪਾਕਿਸਤਾਨ) ਤੋਂ ਹੋਣ ਵਾਲੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਕਾਰਵਾਈ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10.248 ਕਿਲੋ ਹੈਰੋਇਨ ਬਰਾਮਦ ਕੀਤੀ।

ਪੁਲਿਸ ਦੀ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਗਿਰੋਹ ਦਾ ਮੁੱਖ ਦੋਸ਼ੀ ਸੰਦੀਪ ਸਿੰਘ (sandeep singh) ਪਿਛਲੇ 6 ਸਾਲਾਂ ਤੋਂ ਨਸ਼ੀਲੇ ਪਦਾਰਥਾਂ ਦੇ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਸੀ। ਉਹ ਪਾਕਿਸਤਾਨੀ (pakistani smugllers) ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਉਨ੍ਹਾਂ ਨਾਲ ਮਿਲ ਕੇ ਨਸ਼ਿਆਂ ਦੀਆਂ ਖੇਪਾਂ ਪ੍ਰਾਪਤ ਕਰਦਾ ਸੀ।ਇਸ ਮਾਮਲੇ ਵਿੱਚ, ਮੁਲਜ਼ਮਾਂ ਵਿਰੁੱਧ ਇਸਲਾਮਾਬਾਦ ਪੁਲਿਸ ਸਟੇਸ਼ਨ ਵਿੱਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਗਿਰੋਹ ਦੇ ਮੈਂਬਰਾਂ ਦੀ ਵੀ ਭਾਲ ਕੀਤੀ ਜਾ ਰਹੀ ਹੈ।

Read More: ਪਟਿਆਲਾ ‘ਚ ਨ.ਸ਼ਾ ਤ.ਸ.ਕ.ਰ ਤੇ ਪੁਲਿਸ ਵਿਚਾਲੇ ਮੁਕਾਬਲਾ

Scroll to Top