Site icon TheUnmute.com

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਹੱਤਿਆ ਮਾਮਲੇ ‘ਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

Sandeep Nangal Ambian

ਚੰਡੀਗੜ੍ਹ 25 ਅਪ੍ਰੈਲ 2022 : ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ (Sandeep Nangal Ambia) ਹੱਤਿਆ ਮਾਮਲੇ ‘ਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ | ਇਸ ਮਾਮਲੇ ਦੀ ਜਾਂਚ ਨੂੰ ਲੈ ਕੇ ਪੰਜਾਬ ਪੁਲਿਸ ਕਈ ਦਿਨਾਂ ਤੋਂ ਕਾਫੀ ਦਬਾਅ ‘ਚ ਸੀ, ਜਲੰਧਰ ਦਿਹਾਤੀ ਪੁਲਿਸ ਨੇ ਇਸ ਹੱਤਿਆ ਮਾਮਲੇ ਦੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ । ਇਸ ਕਾਰਵਾਈ ਨੂੰ ਜਲੰਧਰ ਦੇਹਾਤ ਦੇ ਐਸਐਸਪੀ ਆਈਪੀਐਸ ਅਧਿਕਾਰੀ ਸਵਪਨ ਸ਼ਰਮਾ ਦੀ ਅਗਵਾਈ ਵਿੱਚ ਜਲੰਧਰ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਨੇ ਪੰਜਾਬ ਤੋਂ ਬਾਹਰ ਇਸ ਕਾਰਵਾਈ ਨੂੰ ਅੰਜਾਮ ਦਿੱਤਾ।

ਜਿਕਰਯੋਗ ਹੈ ਕਿ ਇੱਕ ਮੁਲਜ਼ਮ ਨੂੰ ਯੂਪੀ ਅਤੇ ਦੂਜੇ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਐਸਐਸਪੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਦਿੱਲੀ ਪੁਲਿਸ ਦੇ ਨਾਲ ਮਿਲ ਕੇ ਪੂਰੀ ਸਫਲਤਾ ਨਾਲ ਕਾਰਵਾਈ ਕੀਤੀ। ਉਨ੍ਹਾਂ ਨੇ ਕਿਹਾ ਕਿ ਗੋਲੀ ਚਲਾਉਣ ਵਾਲਿਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਬਾਕੀ ਮੁਲਜ਼ਮਾਂ ਨੂੰ ਵੀ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ \

14 ਮਾਰਚ, 2022 ਨੂੰ ਸ਼ਾਮ 6 ਵਜੇ ਦੇ ਕਰੀਬ ਜਲੰਧਰ ਦੇ ਪਿੰਡ ਮੱਲ੍ਹੀਆਂ ਵਿੱਚ ਚੱਲ ਰਹੇ ਕਬੱਡੀ ਮੈਚ ਦੌਰਾਨ ਪੰਜ ਅਣਪਛਾਤੇ ਹਮਲਾਵਰਾਂ ਵੱਲੋਂ ਕਬੱਡੀ ਖਿਡਾਰੀ ਸੰਦੀਪ ਸਿੰਘ ਉਰਫ਼ ਸੰਦੀਪ ਨੰਗਲ ਅੰਬੀਆ (Sandeep Nangal Ambia) ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

Exit mobile version