ਚੰਡੀਗੜ੍ਹ 15 ਅਪ੍ਰੈਲ 2022: ਐਂਟੀ ਗੈਂਗਸਟਰ ਟਾਸਕ ਫੋਰਸ ਦੀ ਟੀਮ ਵੱਲੋਂ ਭਿੰਦੇ ਦੇ ਕਤਲ ਦੇ ਮੁੱਖ ਦੋਸ਼ੀਆਂ ਨੂੰ ਦੇਹਰਾਦੂਨ ਤੋਂ ਕੀਤਾ ਗ੍ਰਿਫ਼ਤਾਰ ਮਾਮਲੇ ਦੀ ਜਾਣਕਾਰੀ ਦਿੰਦਿਆਂ ਏ ਡੀ ਜੀ ਪੀ ਇੰਚਾਰਜ ਐਂਟੀ ਗੈਂਗਸਟਰ ਟਾਸਕ ਫੋਰਸ ਸ੍ਰੀ ਪ੍ਰਮੋਦ ਬਾਨ ਨੇ ਦੱਸਿਆ ਕਿ ਪਿਛਲੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਧਰਮਿੰਦਰ ਭਿੰਦਾ ਉੱਤੇ ਉਸਦੇ ਵਿਰੋਧੀ ਗਰੁੱਪ ਵੱਲੋਂ ਹਮਲਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ ਅਤੇ ਪੁਲੀਸ ਵੱਲੋਂ ਇਸ ਕੇਸ ਵਿੱਚ ਪਹਿਲਾਂ ਹੀ ਚਾਰ ਦੋਸ਼ੀਆਂ ਅਤੇ ਪਨਾਹ ਦੇਣ ਵਾਲੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ |
ਸ੍ਰੀ ਪ੍ਰਮੋਦ ਭਾਨ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿੱਚ ਗੈਂਗਸਟਰਵਾਦ ਨੂੰ ਖਤਮ ਕਰਨ ਲਈ ਐਂਟੀ ਗੈਂਗਸਟਰ ਟਾਸਕ ਫੋਰਸ ਗਠਿਤ ਕੀਤੀ ਗਈ ਸੀ | ਜਿਸ ਦੇ ਤਹਿਤ ਕਾਰਵਾਈ ਕਰਦਿਆਂ ਹੋਇਆਂ ਇਸ ਕੇਸ ਵਿੱਚ ਮੁੱਖ ਦੋਸ਼ੀਆਂ ਵਿਚੋਂ ਹਰਵੀਰ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਦੌਣ ਕਲਾਂ ਥਾਣਾ ਸਦਰ ਪਟਿਆਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ |
ਇਸ ਕਤਲ ਕੇਸ ਦੇ ਮੁੱਖ ਦੋਸ਼ੀਆਂ ਵਿੱਚੋਂ ਤਜਿੰਦਰ ਸਿੰਘ ਉਰਫ਼ ਫ਼ੌਜੀ ਵਾਸੀ ਦੌਣ ਕਲਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸ੍ਰੀ ਪ੍ਰਮੋਦ ਬਾਨ ਨੇ ਦੱਸਿਆ ਕਿ ਇਨ੍ਹਾਂ ਦੋਨਾਂ ਦੋਸ਼ੀਆਂ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਟੀਮ ਵੱਲੋਂ ਦੇਹਰਾਦੂਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਏ ਡੀ ਜੀ ਪੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਜਿਨ੍ਹਾਂ ਨੂੰ ਅਦਾਲਤ ਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਸ ਵਾਰਦਾਤ ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਜਿਸ ਦਾ ਵੀ ਰੋਲ ਸਾਹਮਣੇ ਆਇਆ ਉਹਦੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ