Jalandhar police

12ਵੀਂ ਜਮਾਤ ਦੇ ਅੰਗਰੇਜ਼ੀ ਵਿਸ਼ੇ ਦੇ ਪੇਪਰ ਲੀਕ ਮਾਮਲੇ ‘ਚ ਪੁਲਿਸ ਵਲੋਂ 2 ਜਣੇ ਗ੍ਰਿਫਤਾਰ

ਚੰਡੀਗੜ੍ਹ, 09 ਮਾਰਚ 2023: ਪੁਲਿਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਜਮਾਤ ਦੇ ਅੰਗਰੇਜ਼ੀ ਦੇ ਪੇਪਰ ਲੀਕ ਦੇ ਮਾਮਲੇ (Paper Leak Case) ਵਿੱਚ ਦੋ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਵੀਰ ਸਿੰਘ ਅਤੇ ਗਗਨ ਵਜੋਂ ਹੋਈ ਹੈ। ਫਿਲਹਾਲ ਪੁਲਿਸ ਮੁਲਜਮਾਂ ਤੋਂ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਉਨ੍ਹਾਂ ਦੇ ਹੋਰ ਸਾਥੀਆਂ ਦਾ ਪਤਾ ਲਗਾਇਆ ਜਾ ਸਕੇ। ਗੁਰਦਾਸਪੁਰ ਦੇ ਥਾਣਾ ਸਿਟੀ ਪੁਲਿਸ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰ ਲਿਆ ਹੈ।

ਜ਼ਿਕਰਯੋਗ ਹੈ ਕਿ ਅੰਗਰੇਜ਼ੀ ਦੀ ਪ੍ਰੀਖਿਆ ਤੋਂ ਕੁਝ ਘੰਟੇ ਪਹਿਲਾਂ ਹੀ ਪੇਪਰ ਲੀਕ ਹੋ ਗਿਆ ਸੀ। ਇਸ ਦਾ ਪਤਾ ਲੱਗਣ ’ਤੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ ’ਤੇ ਪ੍ਰੀਖਿਆ ਰੱਦ ਕਰ ਦਿੱਤੀ ਗਈ। ਮੰਤਰੀ ਨੇ ਮਾਮਲੇ (Paper Leak Case)  ਦੀ ਬਾਰੀਕੀ ਨਾਲ ਜਾਂਚ ਕਰਨ ਦੇ ਹੁਕਮ ਜਾਰੀ ਕੀਤੇ ਸਨ। ਇਸ ਦੇ ਨਾਲ ਹੀ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਦੀ ਮਿਤੀ ਦਾ ਐਲਾਨ ਬਾਅਦ ਵਿੱਚ ਕਰਨ ਦੀ ਗੱਲ ਕਹੀ।

Scroll to Top