ਅੰਮ੍ਰਿਤਸਰ,14 ਅਪ੍ਰੈਲ 2023: ਪੁਲਿਸ ਵਲੋਂ ਪੰਜਾਬ ਵਿੱਚ ਲੁੱਟ-ਖੋਹ (Snatching) ਦੀਆਂ ਵਾਰਦਾਤਾਂ ‘ਤੇ ਕਾਬੂ ਪਾਉਣ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ | ਉੱਥੇ ਹੀ ਇੱਕ ਵਾਰ ਫਿਰ ਤੋਂ ਅੰਮ੍ਰਿਤਸਰ ਦੇ ਵਿੱਚ ਕੁਝ ਲੁਟੇਰਿਆਂ ਵੱਲੋਂ ਇੱਕ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਪੁਲਿਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ | ਅਤੇ ਜਾਣਕਾਰੀ ਦੇ ਮੁਤਾਬਕ ਉਨ੍ਹਾਂ ਕੋਲੋਂ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ ਹਨ |
ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਗੰਨ-ਪੁਆਇੰਟ ‘ਤੇ ਇਕ ਵਿਅਕਤੀ ਕੋਲੋਂ ਪੈਸੇ ਲੁੱਟੇ ਗਏ ਸਨ, ਪੁਲਿਸ ਅਧਿਕਾਰੀਆਂ ਪੀ ਐਸ ਵਿਰਕ ਦਾ ਕਹਿਣਾ ਹੈ ਕਿ ਇਨ੍ਹਾਂ ਦਾ ਇੱਕ ਮੁਲਜ਼ਮ ਸਾਡੀ ਗ੍ਰਿਫ਼ਤ ਤੋਂ ਬਾਹਰ ਅਤੇ ਜਲਦੀ ਹੀ ਉਸ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਪੁਲਿਸ ਵੱਲੋਂ ਜੋ ਵੀ ਕਾਰਵਾਈ ਕੀਤੀ ਜਾ ਰਹੀ ਹੈ ਉਹ ਸਭ ਤੋਂ ਪਹਿਲਾਂ ਮੀਡੀਆ ਨੂੰ ਦੱਸੀ ਜਾਵੇਗੀ | ਇਨ੍ਹਾਂ ਨੂੰ ਮਾਣਯੋਗ ਕੋਰਟ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਾਂਗੇ |