Amritsar police

ਅੰਮ੍ਰਿਤਸਰ ਵਿਖੇ NRI ਘਰ ਫਾਇਰਿੰਗ ਮਾਮਲੇ ‘ਚ ਪੁਲਿਸ ਵੱਲੋਂ 3 ਹੋਰ ਮੁਲਜ਼ਮ ਗ੍ਰਿਫਤਾਰ

ਚੰਡੀਗੜ੍ਹ, 26 ਅਗਸਤ 2024: ਅੰਮ੍ਰਿਤਸਰ (Amritsar) ‘ਚ ਇੱਕ ਐਨ.ਆਰ.ਆਈ ਦੇ ਘਰ ਗੋਲੀਬਾਰੀ ਮਾਮਲੇ ‘ਚ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਹੁਸ਼ਿਆਰਪੁਰ ਤੋਂ ਤਿੰਨ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਉਕਤ ਮੁਲਜ਼ਮ ਹੁਸ਼ਿਆਰਪੁਰ ਦੀ ਪੁਰਾਣੀ ਧਰਮਸ਼ਾਲਾ ਲਾਲਾ ਲਕਸ਼ਮਣ ਦਾਸ ਸੂਦ ਲੁਕੇ ਹੋਏ ਸਨ |

ਸੂਚਨਾ ਤੋਂ ਬਾਅਦ ਅੰਮ੍ਰਿਤਸਰ (Amritsar) ਅਤੇ ਹੁਸ਼ਿਆਰਪੁਰ ਪੁਲਿਸ ਨੇ ਸਾਂਝੇ ਤੌਰ ‘ਤੇ ਕਾਰਵਾਈ ਕਰਦੇ ਹੋਏ ਮਾਮਲੇ ‘ਚ ਇਨ੍ਹਾਂ 3 ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਤੋਂ ਬਾਅਦ ਮੁਲਜ਼ਮਾਂ ਨੂੰ ਗੱਡੀਆਂ ‘ਚ ਅੰਮ੍ਰਿਤਸਰ ਲਈ ਰਵਾਨਾ ਹੋ ਗਏ।

ਜਿਕਰਯੋਗ ਹੈ ਕਿ ਅੰਮ੍ਰਿਤਸਰ ‘ਚ ਇੱਕ ਐਨ.ਆਰ.ਆਈ ਦੇ ਘਰ ਵੱਡੀ ਵਾਰਦਾਤ ਸਾਹਮਣੇ ਆਈ ਸੀ | ਇਹ ਘਟਨਾ ਅੰਮ੍ਰਿਤਸਰ ਦੇ ਪਿੰਡ ਦਬੁਰਜੀ ਦੀ ਹੈ | ਜਿੱਥੇ ਦੋ ਨੌਜਵਾਨਾਂ ਨੇ ਘਰ ‘ਚ ਦਾਖਲ ਹੋ ਕੇ ਗੋ.ਲੀ.ਆਂ ਚਲਾ ਦਿੱਤੀਆਂ। ਫਿਲਹਾਲ ਪੀੜਤ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ |

Scroll to Top