ਅੰਮ੍ਰਿਤਸਰ, 08 ਅਪ੍ਰੈਲ 2023: ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਕਸਰ ਹੀ ਲੁੱਟ-ਖੋਹ ਦੀਆਂ ਵਾਰਦਾਤਾਂ ਸਾਹਮਣੇ ਆਉਂਦੀਆਂ ਹਨ, ਅਜਿਹਾ ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ (Jandiala Guru) ਤੋਂ ਸਾਹਮਣੇ ਆਇਆ ਸੀ | ਜਿੱਥੇ ਬੀਤੇ ਦਿਨੀ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿੱਚ ਇੱਕ ਫੈਕਟਰੀ ਵਿੱਚ ਕੁਝ ਲੁਟੇਰਿਆਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ |
ਜਿਸ ਵਿੱਚ ਲੁਟੇਰਿਆਂ ਨੇ ਭਾਰੀ ਮਾਤਰਾ ਵਿੱਚ ਸੋਨਾ ਚਾਂਦੀ ਅਤੇ 5 ਲੱਖ ਦੇ ਕਰੀਬ ਨਕਦੀ ਲੈ ਕੇ ਫ਼ਰਾਰ ਹੋ ਗਏ ਸਨ, ਉਥੇ ਹੀ ਦੂਜੇ ਪਾਸੇ ਪੁਲਿਸ ਨੇ ਸੀਸੀਟੀਵੀ ਕੈਮਰੇ ਦੀ ਮਦਦ ਦੇ ਨਾਲ ਤਿੰਨ ਜਣਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਲੁੱਟ ਦੀ ਵਾਰਦਾਤ ਦੇ ਦੌਰਾਨ ਲੁੱਟੇ ਗਏ ਪੈਸਿਆਂ ਦੇ ਨਾਲ-ਨਾਲ ਸੋਨਾ-ਚਾਂਦੀ ਵੀ ਬਰਾਮਦ ਕੀਤਾ ਗਿਆ ਹੈ |
ਡੀ.ਐਸ.ਪੀ ਦਿਹਾਤੀ ਪੋਲਿਸਦ ਅੰਮ੍ਰਿਤਸਰ, ਇਕਬਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁੱਟ ਵੇਲੇ ਇਸਤੇਮਾਲ ਕੀਤੇ ਗਏ ਤੇਜ਼ਧਾਰ ਹਥਿਆਰ ਅਤੇ ਇੱਕ ਖਿਡੌਣਾ ਪਿਸਤੌਲ ਵੀ ਬਰਾਮਦ ਕੀਤਾ ਗਿਆ ਹੈ | ਪੁਲਿਸ ਅਧਿਕਾਰੀ ਨੇ ਕਿਹਾ ਕਿ ਅਸੀਂ ਇਹਨਾ ਕੋਲੋਂ ਸਖ਼ਤੀ ਦੇ ਨਾਲ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਕਿ ਇਨ੍ਹਾਂ ਕੋਲੋਂ ਹੋਰ ਵੀ ਖੁਲਾਸੀ ਹੋ ਸਕਣ ਅਤੇ ਇਨ੍ਹਾਂ ਦੇ ਨਾਲ ਕੁਝ ਹੋਰ ਨੌਜਵਾਨ ਵੀ ਮੌਜੂਦ ਸਨ ਉਹਨਾਂ ਨੂੰ ਵੀ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਖ਼ਿਲਾਫ਼ ਪਹਿਲਾਂ ਤੋਂ ਹੀ ਅਪਰਾਧਿਕ ਮਾਮਲੇ ਦਰਜ ਹਨ ਜਾਂ ਨਹੀਂ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਾਂ |
ਉਨਾਂ ਕਿਹਾ ਕਿ ਅਸੀਂ ਇਹਨਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਪਤਾ ਲੱਗ ਸਕੇ ਕਿ ਇਹਨਾਂ ਵੱਲੋਂ ਹੋਰ ਕਿੰਨੀਆਂ ਲੁੱਟ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਗਿਆ ਹੈ ਅਤੇ ਜੋ ਦੋਸ਼ੀ ਗ੍ਰਿਫਤ ਤੋਂ ਬਾਹਰ ਹਨ ਉਨ੍ਹਾਂ ਨੂੰ ਵੀ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇਗਾ |