Site icon TheUnmute.com

ਪੁਲਿਸ ਨੇ ਜੱਗੂ ਭਗਵਾਨਪੁਰੀਆ ਗੈਂਗ ਦੇ 6 ਮੈਂਬਰਾਂ ਨੂੰ ਕੀਤਾ ਗ੍ਰਿਫਤਾਰ

ASI arrested

ਚੰਡੀਗੜ੍ਹ 29 ਅਗਸਤ 2022: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਜੱਗੂ ਭਗਵਾਨਪੁਰੀਆ (Jaggu Bhagwanpuria) ਗੈਂਗ ਦੇ 6 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ | ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਇਸ ਜੱਗੂ ਭਗਵਾਨਪੁਰੀਆ ਗਿਰੋਹ ਦੇ ਕਥਿਤ ਤਿੰਨ ਸ਼ੂਟਰਾਂ ਅਤੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਸਵਪਨ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਕੋਲੋਂ 5 ਹਥਿਆਰ, ਡੇਢ ਕਿਲੋ ਹੈਰੋਇਨ ਅਤੇ 9 ਲੱਖ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ।

ਪੁਲਿਸ ਦੇ ਮੁਤਾਬਕ ਇਨ੍ਹਾਂ ਗ੍ਰਿਫਤਾਰੀਆਂ ਨੇ 3 ਸੰਭਾਵਿਤ ਕਤਲ ਅਤੇ 2 ਹਥਿਆਰਬੰਦ ਡਕੈਤੀਆਂ ਨੂੰ ਰੋਕਿਆ ਹੈ। ਇਸ ਤੋਂ ਪਹਿਲਾਂ ਪੁਲਿਸ ਨੇ ਜੰਡਿਆਲਾ ਵਿੱਚ ਦੇਰ ਰਾਤ ਗੋਲੀਬਾਰੀ ਦੌਰਾਨ ਇਸ ਗਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ।

Exit mobile version