July 7, 2024 1:44 pm
Lawrence Bishnoi gang

ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ‘ਤੇ ਫਿਰੌਤੀ ਮੰਗਣ ਵਾਲੇ ਨੂੰ ਪੁਲਿਸ ਨੇ ਕੀਤਾ ਕਾਬੂ

ਸ੍ਰੀ ਮੁਕਤਸਰ ਸਾਹਿਬ 04 ਨਵੰਬਰ 2022: ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ (Lawrence Bishnoi gang) ਦੇ ਨਾਮ ‘ਤੇ ਇੱਕ ਬਿਜਨਸਮੈਨ ਤੋਂ ਫਿਰੌਤੀ ਮੰਗਣ ਵਾਲੇ ਵਿਅਕਤੀ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਪ੍ਰੈੱਸ ਕਾਨਫ਼ਰੰਸ ਦੌਰਾਨ ਐਸ.ਐਸ.ਪੀ. ਡਾ. ਸਚਿਨ ਗੁਪਤਾ ਨੇ ਜਾਣਕਾਰੀ ਦਿੱਤੀ।ਇਸ ਮੌਕੇ ਐਸ.ਐਸ.ਪੀ. ਡਾ. ਸਚਿਨ ਗੁਪਤਾ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ (Sri Muktsar Sahib Police) ਵਾਸੀ ਸਾਧੂ ਰਾਮ ਪੁੱਤਰ ਹੰਸ ਰਾਜ ਨੇ ਪੁਲਿਸ ਨੂੰ ਸਿਕਾਇਤ ਦਿੱਤੀ ਕਿ ਫੋਨ ਰਾਹੀ ਉਸ ਤੋਂ ਅਣਪਛਾਤੇ ਵਿਅਕਤੀਆਂ ਨੇ 7 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ।

ਪੁਲਿਸ ਨੇ ਇਸ ਸਬੰਧੀ ਬਾਰੀਕੀ ਨਾਲ ਜਾਂਚ ਕੀਤੀ ਤੇ ਆਧੁਨਿਕ ਤਰੀਕੇ ਨਾਲ ਜਾਂਚ ਕਰਦਿਆ, ਮੁਲਜ਼ਮ ਨੂੰ ਟਰੇਸ਼ ਕੀਤਾ ਤਾਂ ਸਾਹਮਣੇ ਆਇਆ ਕਿ ਰਤਨ ਸਿੰਘ ਪੁੱਤਰ ਰਾਮ ਚੰਦ ਵਾਸੀ ਪਿੰਡ ਚੱਕ ਦੂਹੇ ਵਾਲਾ ਨੇ ਇਸ ਫਿਰੌਤੀ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਇਹ ਫਿਰੌਤੀ ਉਸਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਮ ਤੇ ਮੰਗੀ ਹੈ। ਰਤਨ ਸਿੰਘ ਪਿੰਡ ਵਿਚ ਹੀ ਹੁਣ ਰੇਡੀਮੇਡ ਕੱਪੜਿਆਂ ਦੀ ਦੁਕਾਨ ਕਰਦਾ ਹੈ ਅਤੇ ਇਸ ਤੋਂ ਪਹਿਲਾ ਇਹ ਸਾਧੂ ਰਾਮ ਕੋਲ ਮੈਨੇਜਰ ਵਜੋਂ ਕੰਮ ਕਰਦਾ ਰਿਹਾ ਹੈ। ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਰਤਨ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ |