ਖੰਨਾ, 01 ਫਰਵਰੀ 2023: ਖੰਨਾ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਯੂਥ ਆਗੂ ਦੀਪਕ ਗੋਇਲ (Deepak Goyal) ਨੂੰ 5 ਨਜਾਇਜ਼ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ । ਦੀਪਕ ਗੋਇਲ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦਾ ਕਰੀਬੀ ਸਾਥੀ ਹੈ। ਗਿਆਸਪੁਰਾ ਨੇ ਹੀ ਦੀਪਕ ਨੂੰ ਪਾਰਟੀ ‘ਚ ਸ਼ਾਮਲ ਕਰਵਾਇਆ ਸੀ। ‘ਆਪ’ ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਦੀਪਕ ਗੋਇਲ ਨੂੰ ਪਾਰਟੀ ‘ਚ ਸ਼ਾਮਲ ਕੀਤਾ ਸੀ। ਦੀਪਕ ਨਗਰ ਪੰਚਾਇਤ ਮਲੌਦ ਦੀ ਚੋਣ ਲੜਨ ਦੀ ਤਿਆਰੀ ਕਰ ਰਿਹਾ ਸੀ। ਫ਼ਿਲਹਾਲ ਪੁਲਿਸ ਅਧਿਕਾਰੀ ਵਲੋਂ ਇਸ ਪੂਰੇ ਮਾਮਲੇ ਨੂੰ ਲੈ ਕੇ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਅਤੇ ਮੀਡੀਆ ਨੂੰ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਜਾ ਰਹੀ।
ਜਨਵਰੀ 19, 2025 12:33 ਪੂਃ ਦੁਃ