Site icon TheUnmute.com

ਪੁਲਿਸ ਨੇ ਅੰਮ੍ਰਿਤਸਰ ‘ਚ ਚਿੱਟਾ ਵੇਚਣ ਵਾਲੀ ਲੜਕੀ ਸਮੇਤ ਤਿੰਨ ਜਣਿਆਂ ਨੂੰ ਕੀਤਾ ਕਾਬੂ

ਅੰਮ੍ਰਿਤਸਰ

ਅੰਮ੍ਰਿਤਸਰ 28 ਅਪ੍ਰੈਲ 2022: ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਪੁਲਸ ਨੇ ਚਿੱਟਾ ਵੇਚਣ ਵਾਲੀ ਇਕ ਨਾਮੀ ਕਾਲਜ ਦੀ ਵਿਦਿਆਰਥਣ ਸਮੇਤ ਤਿੰਨ ਲੋਕਾਂ ਤੇ ਮਾਮਲਾ ਦਰਜ ਕੀਤਾ ਅਤੇ ਉਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਚਿੱਟਾ ਵੀ ਬਰਾਮਦ ਕੀਤਾ ਅਤੇ ਅੱਜ ਉਨ੍ਹਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਈ ਹੈ | ਕਾਊਂਟਰ ਇੰਟੈਲੀਜੈਂਸੀ ਵੱਲੋਂ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਜਿਨ੍ਹਾਂ ਦੇ ਵਿੱਚ ਇੱਕ ਲੜਕੀ ਸ਼ਾਮਲ ਹੈ ਜੋ ਕਿ ਅੰਮ੍ਰਿਤਸਰ ਦੇ ਨਾਮੀ ਕਾਲਜ ਦੀ ਵਿਦਿਆਰਥਣ ਹੈ ਜੋ ਕਿ ਮੂਲ ਰੂਪ ਵਿੱਚ ਕੋਟਕਪੁਰਾ ਦੀ ਰਹਿਣ ਵਾਲੀ ਹੈ |

ਇਸ ਨੇ ਸਰਹੱਦੀ ਖੇਤਰ ਦੇ ਵਿੱਚ ਕੁੱਝ ਲੜਕਿਆਂ ਨਾਲ ਗੈਂਗ ਬਣਾ ਕੇ ਚਿੱਟਾ ਸਪਲਾਈ ਕਰਨ ਦਾ ਕੰਮ ਕਰਦੀ ਸੀ ਜਿਸ ਨੂੰ ਕਿ ਬੜੀ ਮੁਸ਼ੱਕਤ ਨਾਲ ਗ੍ਰਿਫ਼ਤਾਰ ਕਰੇ ਇਨ੍ਹਾਂ ਦੇ ਉੱਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਫਿਲਹਾਲ ਪੁਲਸ ਵਲੋਂ ਮਾਮਲਾ ਦਰਜ ਕਰ ਇਨ੍ਹਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ |

ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਪਹਿਲੇ ਅੰਮ੍ਰਿਤਸਰ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਗਈ ਸੀ ਕਿ ਅਗਰ ਅੰਮਿ੍ਤਸਰ ਦੇ ਵਿੱਚੋਂ ਨਸ਼ਾ ਖ਼ਤਮ ਹੋਇਆ ਤਾਂ ਆਉਣ ਵਾਲੇ ਦਿਨਾਂ ਚ ਉਹ ਧਰਨੇ ਪ੍ਰਦਰਸ਼ਨ ਕਰਨਗੇ ਚਾਹੇ ਉਨ੍ਹਾਂ ਦੀ ਖੁਦ ਦੀ ਸਰਕਾਰ ਹੋਵੇ ਚਾਹੇ ਕੋਈ ਹੋਰ ਸਰਕਾਰ ਹੋਵੇ ਉਸ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਨਗੇ |

ਇਸਦੇ ਨਾਲ ਹੀ ਗੁਰਜੀਤ ਸਿੰਘ ਔਜਲਾ ਵੱਲੋਂ ਕਿਹਾ ਗਿਆ ਸੀ ਕਿ ਸਰਕਾਰਾਂ ਤੇ ਪ੍ਰਸ਼ਾਸਨ ਦੀ ਮਿਲੀਭੁਗਤ ਨਾਲ ਚਿੱਟਾ ਸ਼ਰ੍ਹੇਆਮ ਅੰਮ੍ਰਿਤਸਰ ਸ਼ਹਿਰ ਵਿੱਚ ਵਿਕ ਰਿਹਾ ਹੈ ਜਿਸ ਦੇ ਬਾਅਦ ਅੰਮ੍ਰਿਤਸਰ ਪੁਲਸ ਵਲੋਂ ਆਏ ਦਿਨ ਹੀ ਚਿੱਟਾ ਵੇਚਣ ਵਾਲੇ ਲੋਕਾਂ ਦੇ ਉੱਤੇ ਕਾਰਵਾਈ ਕਰਦੀ ਨਜ਼ਰ ਆ ਰਹੀ ਹੈ | ਪਿਛਲੇ ਕੁਝ ਦਿਨ ਪਹਿਲਾਂ ਵੀ ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਚੋਂ ਇੱਕ ਘਰ ਦੇ ਵਿੱਚੋਂ ਵੱਡੀ ਮਾਤਰਾ ‘ਚ ਪੁਲਸ ਨੇ ਚਿੱਟਾ ਬਰਾਮਦ ਕੀਤਾ ਸੀ |

Exit mobile version