Mobile Phones

ਚੋਰੀ ਦੇ ਮੋਬਾਈਲ ਮਹਿੰਗੇ ਭਾਅ ‘ਤੇ ਵੇਚਣ ਵਾਲੇ ਦੋ ਮੁਲਜ਼ਮ ਪੁਲਿਸ ਵਲੋਂ ਕਾਬੂ, ਮੋਬਾਈਲਾਂ ਦੀ ਖੇਪ ਬਰਾਮਦ

ਚੰਡੀਗੜ੍ਹ,19 ਅਪ੍ਰੈਲ 2023: ਚੋਰੀ ਦੇ ਮੋਬਾਈਲ (Mobile Phones) ਖ਼ਰੀਦ ਕੇ ਮਹਿੰਗੇ ਭਾਅ ‘ਤੇ ਵੇਚਣ ਵਾਲੇ ਦੋ ਮੁਲਜ਼ਮਾਂ ਨੂੰ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ 45 ਮੋਬਾਈਲਾਂ ਤੇ 35 ਪੁਰਜ਼ੇ ਸਮੇਤ ਕਾਬੂ ਕੀਤਾ ਹੈ | ਪੁਲਿਸ ਵੱਲੋਂ ਰਿਮਾਂਡ ‘ਤੇ ਲੈ ਕੇ ਕੀਤੀ ਗਈ ਪੁੱਛਗਿੱਛ ਦੀ ਮਦਦ ਨਾਲ 3 ਹੋਰ ਮੁਲਜ਼ਮਾਂ ਦੇ ਨਾਮ ਸਾਹਮਣੇ ਆਏ ਹਨ ਅਤੇ 50 ਹੋਰ ਮੋਬਾਈਲ ਬਰਾਮਦ ਕੀਤੇ ਗਏ ਹਨ। ਪੁਲਿਸ ਨੇ ਗ੍ਰਿਫ਼ਤਾਰ ਮੁਲਜ਼ਮਾਂ ਦਾ ਦੋ ਦਿਨ ਦਾ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਇਸ ਨਾਲ ਕਈ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਮਾਮਲੇ ਦੀ ਜਾਂਚ ਕਰ ਰਹੇ ਸਥਾਨਕ ਐਸ.ਪੀ ਮਨਿੰਦਰ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ. ਗੁਰਮੀਤ ਸਿੰਘ ਚੌਹਾਨ ਦੇ ਹੁਕਮਾਂ ‘ਤੇ ਜ਼ਿਲ੍ਹੇ ਭਰ ‘ਚ ਸ਼ਰਾਰਤੀ ਅਨਸਰਾਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ | ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਆਕਾਸ਼ ਤੇਜਪਾਲ ਉਰਫ ਆਕਾਸ਼ ਪੁੱਤਰ ਦਵਿੰਦਰ ਕੁਮਾਰ ਵਾਸੀ ਨੂਰਦੀ ਅੱਡਾ, ਹਰੀ ਰਾਮ ਸ਼ੈਲਰ ਤਰਨਤਾਰਨ ਅਤੇ ਗੁਰਪ੍ਰਤਾਪ ਸਿੰਘ ਉਰਫ ਗੋਰਾ ਪੁੱਤਰ ਗੁਰਨਾਮ ਸਿੰਘ ਵਾਸੀ ਕੱਕਾ ਕੰਡਿਆਲਾ ਨੂੰ ਗ੍ਰਿਫਤਾਰ ਕੀਤਾ ਹੈ। ਅਤੇ ਉਨ੍ਹਾਂ ਕੋਲੋਂ ਵੱਖ-ਵੱਖ ਕੰਪਨੀਆਂ ਦੇ 45 ਮੋਬਾਈਲ ਅਤੇ 35 ਮੋਬਾਈਲ ਫ਼ੋਨ ਬਰਾਮਦ ਕੀਤੇ ਹਨ ।

ਉਕਤ ਮੁਲਜ਼ਮ ਚੋਰੀ ਦੇ ਮੋਬਾਈਲ (Mobile Phones) ਖਰੀਦਣ ਅਤੇ ਉਨ੍ਹਾਂ ਦੇ ਕੀਮਤੀ ਪੁਰਜ਼ੇ ਅੱਗੇ ਵੇਚਣ ਦਾ ਧੰਦਾ ਕਰਦੇ ਸਨ। ਆਖਿਰ ਪੁਲਿਸ ਨੇ ਮਾਣਯੋਗ ਅਦਾਲਤ ਤੋਂ ਰਿਮਾਂਡ ਹਾਸਲ ਕਰਦੇ ਹੋਏ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ। ਇਸ ਦੀ ਮਦਦ ਨਾਲ 3 ਹੋਰ ਮੁਲਜ਼ਮਾਂ ਨੂੰ ਕਾਬੂ ਕਰਕੇ 50 ਕੀਮਤੀ ਮੋਬਾਈਲ ਬਰਾਮਦ ਕੀਤੇ ਗਏ। ਇਨ੍ਹਾਂ ਵਿੱਚ ਐਪਲ ਸਮੇਤ ਕਈ ਵੱਖ-ਵੱਖ ਕੰਪਨੀਆਂ ਦੇ ਮੋਬਾਈਲ ਸ਼ਾਮਲ ਸਨ।

ਬਾਕੀ 3 ਨਾਮਜ਼ਦ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੱਦੀ, ਰਾਹੁਲ ਕੁਮਾਰ ਪੁੱਤਰ ਸੁਰਿੰਦਰਪਾਲ ਵਾਸੀ ਮੁਹੱਲਾ ਨਾਨਕਸਰ ਤਰਨਤਾਰਨ, ਵਿਸ਼ਾਲ ਵਾਸੀ ਗੁਰੂ ਕਾ ਖੂਹ ਤਰਨਤਾਰਨ ਵਜੋਂ ਹੋਈ ਹੈ। ਉਨ੍ਹਾਂ ਦੀ ਗ੍ਰਿਫ਼ਤਾਰੀ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਚੋਰੀ ਹੋਏ ਮੋਬਾਈਲ ਕਿਹੜੇ ਵਿਅਕਤੀਆਂ ਤੋਂ ਖਰੀਦੇ ਗਏ ਸਨ ਅਤੇ ਹੋਰ ਕਿਹੜੇ ਵਪਾਰੀ ਇਸ ਕੰਮ ਵਿੱਚ ਸ਼ਾਮਲ ਹਨ। ਇਸ ਗਰੋਹ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

Scroll to Top