Site icon TheUnmute.com

ਮੁਕੇਰੀਆ ‘ਚ ਸੰਘਣੀ ਧੁੰਦ ਕਾਰਨ ਪੁਲਿਸ ਬੱਸ ਦੀ ਟਰਾਲੀ ਨਾਲ ਟੱਕਰ, ASI ਸਮੇਤ ਚਾਰ ਮੁਲਾਜ਼ਮਾਂ ਦੀ ਮੌਤ

Mukerian

ਚੰਡੀਗੜ੍ਹ, 17 ਜਨਵਰੀ 2024: ਹੁਸ਼ਿਆਰਪੁਰ ਦੇ ਮੁਕੇਰੀਆ (Mukerian) ‘ਚ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ | ਹੁਸ਼ਿਆਰਪੁਰ ‘ਚ ਪਠਾਨਕੋਟ ਹਾਈਵੇਅ ‘ਤੇ ਖੜ੍ਹੀ ਟਰਾਲੀ ਨਾਲ ਪੁਲਿਸ ਦੀ ਬੱਸ ਦੀ ਟੱਕਰ ਹੋ ਗਈ। ਇਸ ਵਿੱਚ ਬੱਸ ਵਿੱਚ ਸਫ਼ਰ ਕਰ ਰਹੀ ਇੱਕ ਬੀਬੀ ਮੁਲਾਜ਼ਮ ਅਤੇ ਏ.ਐੱਸ.ਆਈ ਸਮੇਤ ਚਾਰ ਜਣਿਆਂ ਦੀ ਮੌਤ ਹੋ ਗਈ, ਜਦੋਂਕਿ ਬੱਸ ਵਿੱਚ ਸਫ਼ਰ ਕਰ ਰਹੇ 15 ਤੋਂ ਵੱਧ ਮੁਲਾਜ਼ਮ ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਇਲਾਕਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਖਮੀ ਕਰਮਚਾਰੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਬੱਸ ਵਿੱਚ 18 ਪੁਲਿਸ ਮੁਲਾਜ਼ਮ ਸਵਾਰ ਸਨ।

ਇਹ ਹਾਦਸਾ ਬੁੱਧਵਾਰ ਸਵੇਰੇ ਕਰੀਬ 6:30 ਵਜੇ ਵਾਪਰਿਆ। ਜਾਣਕਾਰੀ ਮੁਤਾਬਕ ਜਲੰਧਰ ਸਥਿਤ ਪੰਜਾਬ ਆਰਮਡ ਪੁਲਸ (ਪੀ.ਏ.ਪੀ.) ਕੰਪਲੈਕਸ ਦੇ ਕਰਮਚਾਰੀ ਗੁਰਦਾਸਪੁਰ ‘ਚ ਲਾਅ ਐਂਡ ਆਰਡਰ ਡਿਊਟੀ ‘ਤੇ ਜਾ ਰਹੇ ਸਨ। ਮੁਕੇਰੀਆਂ(Mukerian) ਵਿੱਚ ਬੱਸ ਸਟੈਂਡ ਆਇਮਾ ਨੇੜੇ ਸੰਘਣੀ ਧੁੰਦ ਕਾਰਨ ਪੁਲਿਸ ਦੀ ਬੱਸ ਹਾਈਵੇਅ ’ਤੇ ਖੜ੍ਹੀ ਟਰਾਲੀ ਵਿੱਚ ਜਾ ਵੱਜੀ।

ਘਟਨਾ ਵਾਲੀ ਥਾਂ ਨੇੜੇ ਸਥਿਤ ਧਾਰਮਿਕ ਸਥਾਨ ‘ਤੇ ਸੇਵਾ ਕਰ ਰਹੇ ਵਿਅਕਤੀ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਬੱਸ ‘ਚ ਸਵਾਰ ਕਰਮਚਾਰੀ ਉਸ ਕੋਲ ਆਏ ਅਤੇ ਘਟਨਾ ਬਾਰੇ ਦੱਸਿਆ | ਇਸ ਤੋਂ ਬਾਅਦ ਸਥਾਨਕ ਲੋਕ ਮੱਦਦ ਲਈ ਆਏ।

ਚਸ਼ਮਦੀਦਾਂ ਮੁਤਾਬਕ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹਾਲਤ ਵਿੱਚ ਬੱਸ ਵਿੱਚ ਫਸੇ ਹੋਏ ਸਨ। ਉਸ ਨੂੰ ਬਾਹਰ ਕੱਢ ਕੇ ਇਲਾਜ ਲਈ ਮੁਕੇਰੀਆਂ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਜਿਨ੍ਹਾਂ ਵਿੱਚੋਂ ਦੋ ਗੰਭੀਰ ਜ਼ਖ਼ਮੀ ਮੁਲਾਜ਼ਮਾਂ ਨੂੰ ਨਿੱਜੀ ਹਸਪਤਾਲ ਲਈ ਰੈਫ਼ਰ ਕਰ ਦਿੱਤਾ ਗਿਆ ਹੈ।

Exit mobile version