Police

ਪੁਲਿਸ ਵਲੋਂ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ, 3 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਮਲੋਟ 14 ਜੂਨ 2022: 11 ਜੂਨ ਦੀ ਦੁਪਹਿਰ 2 ਵਜੇ ਸਥਾਨਕ ਮਲੋਟ ਰੋਡ ‘ਤੇ ਹੋਈ 1,80,000 ਰੁਪਏ ਦੀ ਲੁੱਟ ਦੇ ਮਾਮਲਾ ਸਾਹਮਣੇ ਆਇਆ | ਜਿਸਦੇ ਚੱਲਦੇ ਥਾਣਾ ਸਿਟੀ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ 72 ਘੰਟਿਆਂ ਦੇ ਵਿੱਚ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਅਮਰਜੀਤ ਸਿੰਘ ਨੇ ਦੱਸਿਆ ਕਿ ਹਰਦੇਸ਼ ਕੁਮਾਰ ਪੁੱਤਰ ਕੰਤਾ ਪ੍ਰਸ਼ਾਦ ਵਾਸੀ ਪਰਸਰਾਮ ਨਗਰ ਬਠਿੰਡਾ ਜੋ ਕਿ ਮਿਰਚ-ਮਸਾਲਾ ਅਤੇ ਝਾੜੂ ਬਣਾਉਣ ਵਾਲੀ ਕੰਪਨੀ ਵੱਲੋਂ ਸੇਲਜਮੈਨ ਦੀ ਨੌਕਰੀ ਕਰਦਾ ਹੈ। ਜਦੋਂ ਉਹ ਮਲੋਟ ਰੋਡ ਨਜ਼ਦੀਕ ਐਸ ਆਰ ਐੱਸ ਸਿਨੇਮਾ ਪੁੱਜਾ ਤਾ ਮੋਟਰਸਾਈਕਲ ਤੇ ਤਿੰਨ ਨੌਜਵਾਨਾਂ ਵੱਲੋਂ ਉਸ ਉੱਪਰ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ 1 ਲੱਖ 80 ਹਜ਼ਾਰ ਰੁਪਏ ਦੀ ਨਗਦੀ ਲੁੱਟ ਕੇ ਫਰਾਰ ਹੋ ਗਏ।

ਥਾਣਾ ਸਿਟੀ ਪੁਲੀਸ ਵੱਲੋਂ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕਰਦਿਆਂ ਲੁੱਟ-ਖੋਹ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ।ਪੁਲਿਸ ਨੇ ਦੱਸਿਆ ਕਿ ਦੋਸ਼ੀਆਂ ਦੀ ਪਹਿਚਾਣ ਗੁਰਸੇਵਕ ਸਿੰਘ ਪੁੱਤਰ ਜਗਰੂਪ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਅਤੇ ਸੁਖਵਿੰਦਰ ਸਿੰਘ ਉਰਫ਼ ਕਾਕਾ ਪੁੱਤਰ ਤਰਸੇਮ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਅਤੇ ਮਨਜੀਤ ਸਿੰਘ ਚਿੜੀ ਬਾਬਾ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਚੌਂਤਰਾ ਵਜੋਂ ਹੋਈ ਹੈ।

ਇਸ ਦੌਰਾਨ ਡੀ ਐੱਸ ਪੀ ਅਮਰਜੀਤ ਸਿੰਘ ਨੇ ਦੱਸਿਆ ਕਿ ਉਕਤ 2 ਵਿਅਕਤੀ ਚਿੱਟਾ ਪੀਣ ਦੇ ਆਦੀ ਸਨ ਅਤੇ ਆਪਣੇ ਨਸ਼ੇ ਦੀ ਪੂਰਤੀ ਲਈ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਸਨ।ਉਨ੍ਹਾਂ ਕਿਹਾ ਦੋਸ਼ੀਆਂ ਕੋਲੋਂ 1,28,480 ਰੁਪਏ ਦੀ ਰਾਸ਼ੀ ਬਰਾਮਦ ਕਰ ਲਈ ਗਈ ਹੈ | ਦੋਸ਼ੀਆਂ ਵੱਲੋਂ ਵਾਰਦਾਤ ਦੌਰਾਨ ਵਰਤਿਆ ਗਿਆ ਮੋਟਰਸਾਈਕਲ ਵੀ ਪੁਲਿਸ ਵੱਲੋਂ ਬਰਾਮਦ ਕਰ ਲਿਆ ਗਿਆ ਹੈ। ਪੁਲਿਸ ਮੁਤਾਬਕ ਉਕਤ ਦੋਸ਼ੀਆਂ ਤੇ ਪਹਿਲਾਂ ਵੀ ਕਈ ਮੁਕੱਦਮੇ ਦਰਜ ਹਨ।

Scroll to Top