Site icon TheUnmute.com

ਪੁਲਿਸ ਕਮਿਸ਼ਟਰੇਟ ਲੁਧਿਆਣਾ ਦੇ ਇਲਾਕੇ ਅੰਦਰ ਵੱਖ-ਵੱਖ ਪਾਬੰਦੀ ਹੁਕਮ ਕੀਤੇ ਜਾਰੀ

Police Commissionerate

ਚੰਡੀਗੜ੍ਹ 15 ਅਪ੍ਰੈਲ 2022: ਡਿਪਟੀ ਕਮਿਸ਼ਨਰ ਪੁਲਿਸ ਇੰਨਵੈਸਟੀਗੇਸ਼ਨ ਲੁਧਿਆਣਾ (Ludhiana)  ਵਰਿੰਦਰ ਸਿੰਘ ਬਰਾੜ ਪੀ.ਪੀ.ਐਸ. ਨੇ ਜਾਬਤਾ ਫੌਜਦਾਰੀ ਸੰਘਤਾ (ਐਕਟ ਨੰਬਰ-2 ਆਫ 1974) ਦੀ ਧਾਰ 144 ਅਧੀਨ ਸੌਂਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਟਰੇਟ ਲੁਧਿਆਣਾ ਦੇ ਇਲਾਕੇ ਅੰਦਰ ਵੱਖ-ਵੱਖ ਪਾਬੰਦੀ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਮਿਸ਼ਨਰੇਟ ਲੁਧਿਆਣਾ ਅਧੀਨ ਪੈਦੇ ਨਿੱਜੀ ਸਕੂਲਾਂ ਦੇ ਮੁੱਖੀ, ਸਕੂਲਾਂ ਵਿੱਚ ਤਾਇਨਾਤ ਨਾਨ-ਟੀਚਿੰਗ ਸਟਾਫ ਅਤੇ ਗੱਡੀਆ ‘ਤੇ ਤਾਇਨਾਤ ਡਰਾਇਵਰ ਅਤੇ ਕਡੰਕਟਰ ਅਤੇ ਹੋਰ ਜੋ ਕਿਸੇ ਵੀ ਤਰਾਂ ਨਾਲ ਉਨ੍ਹਾਂ ਕੋਲ ਨੌਕਰੀ ਕਰਦੇ ਹਨ, ਸਬੰਧੀ ਪੂਰਾ ਵੇਰਵਾ ਸਮੇਤ ਫੋਟੋ ਇਲਾਕੇ ਦੇ ਥਾਣੇ/ਪੁਲਿਸ ਚੌਕੀ ਵਿਚ ਤੁਰੰਤ ਦਰਜ ਕਰਾਵਾਉਣ ਦੇ ਹੁਕਮ ਜਾਰੀ ਕੀਤੇ ਹਨ।

ਡਿਪਟੀ ਕਮਿਸ਼ਨਰ ਪੁਲਿਸ ਇੰਨਵੈਸਟੀਗੇਸ਼ਨ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਲੁਧਿਆਣਾ ਸ਼ਹਿਰ ਵਿੱਚ ਵੱਡੀ ਮਾਤਰਾ ਵਿੱਚ ਨਿੱਜੀ ਸਕੂਲ ਖੋਲੇ ਹੋਏ ਹਨ, ਜਿਨ੍ਹਾ ਵੱਲੋਂ ਬੱਚਿਆਂ ਨੂੰ ਘਰਾਂ ਤੋਂ ਲੈ ਕੇ ਆਉਣ ਅਤੇ ਵਾਪਸ ਘਰ ਛੱਡਣ ਲਈ ਨਿੱਜੀ ਸਕੂਲ ਬੱਸਾਂ ਚਲਾਈਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਬੱਸਾਂ ਤੇ ਵੱਖ-ਵੱਖ ਜ਼ਿਲ੍ਹਿਆਂ ਅਤੇ ਗੈਰ ਸਟੇਟ ਨਾਲ ਸਬੰਧਤ ਡਰਾਈਵਰ, ਕੰਡਕਟਰ ਰੱਖੇ ਹੋਏ ਹਨ। ਇਸ ਤੋਂ ਇਲਾਵਾ ਬੱਚਿਆਂ ਦੀ ਪੜ੍ਹਾਈ ਲਈ ਨਾਨ-ਟੀਚਿੰਗ ਸਟਾਫ ਸਕੂਲਾਂ ਵਿੱਚ ਰੱਖਿਆ ਹੋਇਆ ਹੈ, ਜੋ ਗੈਰ-ਜਿਲ੍ਹਾ ਅਤੇ ਗੈਰ-ਸਟੇਟ ਨਾਲ ਸਬੰਧਤ ਹਨ।

ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਨਾਲ-ਟੀਚਿੰਗ ਸਟਾਫ ਅਤੇ ਸਕੂਲਾਂ ਦੀਆਂ ਨਿੱਜੀ ਬੱਸਾਂ ਤੇ ਤਾਇਨਾਤ ਡਰਾਈਵਰ ਅਤੇ ਕੰਡਕਟਰ ਦੀ ਪਿਛੋਕੜ ਬਾਰੇ ਜਾਣਕਾਰੀ ਹਾਸਲ ਕਰਨ ਪਬਲਿਕ ਹਿੱਤ ਵਿੱਚ ਜ਼ਰੂਰੀ ਹੈ ਤਾਂ ਜੋ ਉਨ੍ਹਾਂ ਦੇ ਪਿਛੋਕੜ ਬਾਰੇ ਜਾਣਿਆ ਜਾ ਸਕੇ।ਇੱਕ ਹੋਰ ਹੁਕਮਾਂ ਵਿੱਚ ਉਨ੍ਹਾਂ ਕਿਹਾ ਕਿ ਪੁਲਿਸ ਕਮਿਸ਼ਨਰੇਟ ਲੁਧਿਆਣਾ ਏਰੀਏ ਵਿੱਚ ਪੈਂਦੇ ਸਪਾ ਤੇ ਮਸਾਜ ਸੈਂਟਰਾਂ ਦੇ ਰਿਸ਼ੈਪਸ਼ਨ ਏਰੀਆ ਵਿੱਚ ਅੰਦਰ ਆਉਣ ਤੇ ਬਾਹਰ ਜਾਣ ਵਾਲੇ ਰਸਤਿਆਂ ‘ਤੇ ਸੀ.ਸੀ.ਟੀ.ਵੀ. ਕੈਮਰੇ ਲੱਗੇ ਹੋਣੇ ਲਾਜ਼ਮੀ ਹਨ ਅਤੇ 30 ਦਿਨ ਦਾ ਰਿਕਾਰਡਿੰਗ ਬੈਕਅੱਪ ਵੀ ਰੱਖਿਆ ਜਾਵੇ।

ਇਨ੍ਹਾਂ ਸੈਂਟਰਾਂ ਦੇ ਮਾਲਕ ਆਉਣ ਵਾਲੇ ਹਰ ਗ੍ਰਾਹਕ ਦਾ ਫੋਟੋ ਆਈ.ਡੀ. ਰੱਖਣਗੇ ਅਤੇ ਆਪਣੇ ਹਰ ਕਰਮਚਾਰੀ ਦੀ ਪੁਲਿਸ ਵੈਰੀਫਿਕੇਸ਼ਨ ਵੀ ਕਰਵਾਈ ਜਾਵੇ। ਇਸ ਤੋਂ ਇਲਾਵਾ ਇਨ੍ਹਾਂ ਸੈਂਟਰਾਂ ਵਿੱਚ ਕਿਸੇ ਵੀ ਤਰ੍ਹਾਂ ਦਾ ਅੰਦਰ ਅਤੇ ਬਾਹਰ ਜਾਣ ਲਈ ਗੁਪਤ ਰਸਤਾ ਨਹੀਂ ਹੋਣਾ ਚਾਹੀਦਾ। ਇਨ੍ਹਾਂ ਸੈਂਟਰਾਂ ਦੇ ਮਾਲਕ ਇਹ ਯਕੀਨੀ ਬਣਾਉਣਗੇ ਕਿ ਉਨ੍ਹਾਂ ਦੇ ਸੈਂਟਰਾਂ ਵਿੱਚ ਸ਼ਰਾਬ ਅਤੇ ਹੋਰ ਕਿਸੇ ਵੀ ਪ੍ਰਕਾਰ ਦੇ ਨਸ਼ੇ ਦਾ ਸੇਵਨ ਨਹੀਂ ਹੋਣਾ ਚਾਹੀਦਾ। ਉਨ੍ਹਾਂ ਇਹ ਵੀ ਕਿਹਾ ਕਿ ਸੈਂਟਰਾਂ ਦੇ ਮਾਲਕ ਆਪਣੇ ਕਰਮਚਾਰੀਆਂ ਦੀ ਸੂਚੀ ਤੁਰੰਤ ਨੇੜਲੇ ਥਾਣਿਆਂ ਵਿੱਚ ਜਮ੍ਹਾਂ ਕਰਵਾਉਣਗੇ।

Exit mobile version