AAP

ਪੁਲਿਸ ਨੇ ਸਿੰਘੂ ਬਾਰਡਰ ਤੋਂ ‘ਆਪ’ ਦੇ 25 ਵਰਕਰਾਂ ਨੂੰ ਹਿਰਾਸਤ ‘ਚ ਲਿਆ, ਭਾਜਪਾ ਦਫ਼ਤਰ ‘ਤੇ ਸੁਰੱਖਿਆ ਵਧਾਈ

ਚੰਡੀਗੜ੍ਹ, 02 ਫਰਵਰੀ 2024: ਚੰਡੀਗੜ੍ਹ ਮੇਅਰ ਦੀ ਚੋਣ ਦਾ ਮੁੱਦਾ ਰਾਜਧਾਨੀ ਦਿੱਲੀ ਤੱਕ ਪਹੁੰਚ ਗਿਆ ਹੈ। ਚੰਡੀਗੜ੍ਹ ਚੋਣਾਂ ‘ਚ ਕਥਿਤ ਧੋਖਾਧੜੀ ਨੂੰ ਲੈ ਕੇ ‘ਆਪ’ (AAP) ਨੇ ਅੱਜ ਦਿੱਲੀ ‘ਚ ਭਾਜਪਾ ਹੈੱਡਕੁਆਰਟਰ ਦੇ ਬਾਹਰ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਹਾਲਾਂਕਿ ਪੁਲਿਸ ਨੇ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਪ੍ਰਦਰਸ਼ਨ ਵਿੱਚ ਸ਼ਾਮਲ ਹੋਣਗੇ। ਡੀਡੀਯੂ ਮਾਰਗ ਅਤੇ ਵਿਸ਼ਨੂੰ ਦਿਗੰਬਰ ਮਾਰਗ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ। ਦਿੱਲੀ ਦੇ ਸਿੰਘੂ ਬਾਰਡਰ ‘ਤੇ ਵੱਡੀ ਗਿਣਤੀ ‘ਚ ਸੁਰੱਖਿਆ ਕਰਮਚਾਰੀ ਤਾਇਨਾਤ ਹਨ। ਸੁਰੱਖਿਆ ਲਈ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।

ਸਥਿਤੀ ਨੂੰ ਦੇਖਦੇ ਹੋਏ ਦਿੱਲੀ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਕਰੀਬ 1000 ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ। ਦਿੱਲੀ ਪੁਲਿਸ ਹੁਣ ਤੱਕ ਸਿੰਘੂ ਬਾਰਡਰ ਤੋਂ ‘ਆਪ’ (AAP) ਦੇ 25 ਵਰਕਰਾਂ ਨੂੰ ਹਿਰਾਸਤ ਵਿੱਚ ਲੈ ਚੁੱਕੀ ਹੈ। ਇਹ ਸਾਰੇ ਪੰਜਾਬ ਅਤੇ ਹਰਿਆਣਾ ਦੇ ਪਾਰਟੀ ਵਰਕਰ ਹਨ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਕੁਝ ਹੋਰ ਮੁਲਾਜ਼ਮਾਂ ਨੂੰ ਰੋਕਿਆ ਗਿਆ ਹੈ। ਜਿਨ੍ਹਾਂ ਨੂੰ ਸਰਹੱਦ ‘ਤੇ ਨਜ਼ਰਬੰਦ ਕੀਤਾ ਗਿਆ ਹੈ, ਉਨ੍ਹਾਂ ਨੂੰ ਤਸਦੀਕ ਕਰਨ ਤੋਂ ਬਾਅਦ ਛੱਡ ਦਿੱਤਾ ਜਾਵੇਗਾ।

ਇਸ ਦੇ ਨਾਲ ਹੀ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟਵਿੱਟਰ ‘ਤੇ ਲਿਖਿਆ, ‘ਪਹਿਲਾਂ ਉਨ੍ਹਾਂ ਨੇ ਚੰਡੀਗੜ੍ਹ ਮੇਅਰ ਚੋਣਾਂ ‘ਚ ਵੋਟਾਂ ਲੁੱਟੀਆਂ। ਹੁਣ ਇਸ ਦੇ ਵਿਰੋਧ ‘ਚ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਆਏ ਲੋਕਾਂ ਨੂੰ ਦਿੱਲੀ ਭਰ ‘ਚ ਰੋਕਿਆ ਜਾ ਰਿਹਾ ਹੈ।

Scroll to Top